Amritsar news: ਅੰਮ੍ਰਿਤਸਰ ਤੇ ਹਰੀਪੁਰਾ ਇਲਾਕੇ 'ਚ ਤੇਜ਼ ਰਫ਼ਤਾਰ ਨਾਲ ਆ ਰਹੇ ਦੁੱਧ ਦੇ ਟੈਂਕਰ ਦੇ ਡਰਾਈਵਲ ਵਲੋਂ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਦਰੜਨ ਦੀ ਖ਼ਬਰ ਸਾਹਮਣੇ ਆਈ ਹੈ।


ਦੱਸਿਆ ਜਾ ਰਿਹਾ ਹੈ ਕਿ ਦੁੱਧ ਦੇ ਟੈਂਕਰ ਦੇ ਬ੍ਰੇਕ ਫੇਲ ਹੋਣ ਕਰਕੇ ਇਹ ਹਾਦਸਾ ਵਾਪਰਿਆ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।


ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਟੈਂਕਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਚਸ਼ਮਦੀਦ ਗਵਾਹਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇੱਥੋਂ ਤੇਜ਼ ਰਫ਼ਤਾਰ ਦੁੱਧ ਦਾ ਟੈਂਕਰ ਲੰਘ ਰਿਹਾ ਸੀ ਅਤੇ ਉੱਥੇ ਹੀ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ (ਜੋ ਕਿ ਏਸੀ ਰਿਪੇਅਰ ਦਾ ਕੰਮ ਕਰਦੇ ਹਨ) ਜਾ ਰਹੇ ਸੀ।


ਇਹ ਵੀ ਪੜ੍ਹੋ: Jalandhar News: 'ਆਪ' ਨੂੰ ਵੱਡਾ ਝਟਕਾ! ਜਲੰਧਰ ਵੈਸਟ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ


ਉਨ੍ਹਾਂ ਨੂੰ ਦੁੱਧ ਦੇ ਟੈਂਕਰ ਦੇ ਡਰਾਈਵਰ ਨੇ ਟੱਕਰ ਮਾਰ ਦਿੱਤੀ, ਜਿਸ ਦੇ ਚਲਦਿਆਂ ਇੱਕ ਨੌਜਵਾਨ ਦੀਆਂ ਲੱਤਾਂ ਦੇ ਉੱਤੋਂ ਦੁੱਧ ਦਾ ਟੈਂਕਰ ਲੰਘ ਗਿਆ ਤੇ ਦੂਜੇ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਨ੍ਹਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਅਸੀਂ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੂਜੇ ਪਾਸੇ ਮੌਕੇ ‘ਤੇ ਪੁੱਜੇ ਥਾਣਾ ਇਸਲਾਮਾਬਾਦ ਅਤੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਦੁੱਧ ਦੇ ਟੈਂਕਰ ਦੀ ਬ੍ਰੇਕ ਫੇਲ ਹੋਣ ਕਰਕੇ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਦੇ ਚੱਲਦਿਆਂ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ।


ਡਾਕਟਰ ਦੀ ਰਿਪੋਰਟ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ। ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Arvind Kejriwal Health news: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ, ਸ਼ੂਗਰ ਲੈਵਲ 46 'ਤੇ ਪਹੁੰਚਿਆ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।