Amritsar News: ਪੰਜਾਬ ਪੁਲਿਸ ਨਾਲ ਮਿਲਕੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇੱਕ ਡ੍ਰੋਨ ਜ਼ਬਤ ਕੀਤਾ ਹੈ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।


ਫਿਲਹਾਲ ਡ੍ਰੋਨ ਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਤਰਨ ਤਾਰਨ ਦੇ ਖੇਮਕਰਨ ਸੈਕਟਰ ਵਿੱਚ ਬੀਐਸਐਫ ਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ।


ਪੁਲਿਸ ਮੁਤਾਬਕ ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਡ੍ਰੋਨ ਦੀ ਆਵਾਜਾਈ ਦੇਖੀ ਗਈ ਹੈ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇੱਕ ਹੈਕਸਾਕਾਪਟਰ ਡ੍ਰੋਨ ਜ਼ਬਤ ਕੀਤਾ। ਇਸ ਡ੍ਰੋਨ ਦੇ ਨਾਲ ਇੱਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ 'ਤੇ ਉਸ ਵਿੱਚ ਹੈਰੋਇਨ ਦੀ ਖੇਪ ਬੱਝੀ ਹੋਈ ਸੀ।


ਹਾਸਲ ਜਾਣਕਾਰੀ ਅਨੁਸਾਰ ਜਦੋਂ ਖੇਪ ਦੇ ਵੱਡੇ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ 'ਚੋਂ 3 ਛੋਟੇ ਪੈਕੇਟ ਬਰਾਮਦ ਹੋਏ, ਜਿਨ੍ਹਾਂ 'ਚ ਨਸ਼ੀਲੇ ਪਦਾਰਥਾਂ ਦਾ ਕੁੱਲ ਵਜ਼ਨ 3 ਕਿਲੋ ਦੱਸਿਆ ਗਿਆ। ਇਸ ਦੇ ਨਾਲ ਹੀ ਇਹ ਹੈਕਸਾਕਾਪਟਰ ਡ੍ਰੋਨ ਵੀ ਅਤਿ-ਆਧੁਨਿਕ ਤਕਨੀਕ ਦਾ ਹੈ, ਜਿਸ 'ਤੇ 6 ਪ੍ਰੋਪੈਲਰ ਲਾਏ ਗਏ ਹਨ ਤੇ ਡਬਲ ਬੈਟਰੀ ਲਾਈ ਗਈ ਹੈ, ਤਾਂ ਜੋ ਇਹ ਖੇਪ ਨੂੰ ਲੰਬੀ ਦੂਰੀ 'ਤੇ ਲਿਜਾ ਸਕੇ।


ਦੱਸ ਦਈਏ ਕਿ ਜੁਲਾਈ ਮਹੀਨੇ ਵਿੱਚ ਬੀਐਸਐਫ ਜਵਾਨਾਂ ਵੱਲੋਂ ਜ਼ਬਤ ਕੀਤਾ ਗਿਆ ਇਹ 5ਵਾਂ ਡ੍ਰੋਨ ਹੈ। ਇਸ ਦੇ ਨਾਲ ਹੀ ਇਸ ਮਹੀਨੇ ਜਵਾਨਾਂ ਨੇ 9.5 ਕਿਲੋ ਹੈਰੋਇਨ ਦੀ ਖੇਪ ਵੀ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।


ਇਹ ਵੀ ਪੜ੍ਹੋ: ਖਾਲਿਸਤਾਨੀ ਪੰਨੂ ਦਾ ਨਵਾਂ ਕਾਰਾ! ਹਰਿਆਣਾ ਨੂੰ ਖਾਲਿਸਤਾਨ ਦਾ ਹਿੱਸਾ ਬਣਾਉਣ ਦਾ ਦਾਅਵਾ, ਖੱਟਰ ਤੇ ਅਨਿਲ ਵਿੱਜ ਨੂੰ ਜਾਨੋਂ ਮਾਰਨ ਦੀ ਧਮਕੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਮਗਰਮੱਛ ਨੂੰ ਭੋਜਨ ਦੇਣ ਗਿਆ ਵਿਅਕਤੀ, ਖ਼ਰਾਬ ਹੋਇਆ ਮੂਡ ਤੇ ਅੱਗੇ ਜੋ ਹੋਇਆ...ਦੇਖੋ ਵੀਡੀਓ