Dibrugarh Jail: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਕਥਿਤ ਤੌਰ 'ਤੇ ਮਦਦ ਪਹੁੰਚਣ ਦੇ ਮਾਮਲੇ 'ਚ ਜੇਲ੍ਹ ਸੁਪਰਡੈਂਟ ਨੂੰ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮੁੱਦੇ 'ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸਵਾਲ ਖੜ੍ਹੇ ਕੀਤੇ ਹਨ।
ਅੰਮ੍ਰਿਤਪਲ ਸਿੰਘ ਦੇ ਪਿਤਾ ਨੇ ਕਿਹਾ ਕਿ ਸਰਕਾਰ ਵਲੋਂ ਇਹ ਇੱਕ ਨਵੀਂ ਸਾਜਿਸ਼ ਰਚੀ ਜਾ ਰਹੀ ਹੈ। ਕਿਉਂਕਿ ਜੇਕਰ ਜੇਲ੍ਹ ਸੁਪਰਡੈਂਟ ਦੀ ਗਲਤੀ ਸੀ ਤਾਂ ਇੰਨ੍ਹੇ ਦਿਨ ਬੀਤ ਜਾਉਣ ਤੋਂ ਬਾਅਦ ਜੇਲ੍ਹ ਸੁਪਰਡੈਂਟ 'ਤੇ ਕਾਰਵਾਈ ਕੀਤੀ ਗਈ ਹੈ
ਉਹਨਾਂ ਕਿਹਾ ਕਿ ਇੰਨੇ ਦਿਨ ਹੋ ਗਏ ਸਾਨੂੰ ਅਕਾਲ ਤਖਤ ਸਾਹਿਬ ਦੇ ਬਾਹਰ ਭੁੱਖ ਹੜਤਾਲ ਤੇ ਬੈਠੇ ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਸਾਡੇ ਨਾਲ ਗੱਲਬਾਤ ਕਰਨ ਲਈ ਇੱਥੇ ਨਹੀਂ ਪਹੁੰਚਿਆ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ 16 ਫਰਵਰੀ ਨੂੰ ਕੁਝ ਘਟਨਾ ਵਾਪਰੀ ਸੀ ਤੇ ਉਸ ਤੋਂ ਬਾਅਦ 20 ਫਰਵਰੀ ਨੂੰ ਅਸੀਂ ਅੰਮ੍ਰਿਤਸਰ ਡੀਸੀ ਨੂੰ ਵੀ ਮਿਲੇ ਸੀ ਉਹਨਾਂ ਨੂੰ ਵੀ ਅਸੀ ਇੱਕ ਐਪਲੀਕੇਸ਼ਨ ਦਿੱਤੀ ਸੀ।
ਇਸ ਤੋਂ ਬਾਅਦ ਅਸੀਂ ਫਿਰ 22 ਫਰਵਰੀ ਨੂੰ ਆਪਣੇ ਸਾਰੇ ਪਰਿਵਾਰ ਦੇ ਨਾਲ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਇੱਥੇ ਮੋਰਚਾ ਲਾਇਆ ਤੇ ਅਸੀਂ ਵੀ 22 ਤਰੀਕ ਤੋਂ ਭੁੱਖ ਹੜਤਾਲ ਤੇ ਬੈਠ ਗਏ।
ਉਹਨਾਂ ਨੇ ਕਿਹਾ ਕਿ ਅਸੀਂ ਹੁਣ ਇੱਕ ਨਵੀਂ ਖਬਰ ਸੁਣ ਰਹੇ ਹਾਂ ਕਿ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਬਹੁਤ ਹੈਰਾਨੀ ਵਾਲ਼ੀ ਗੱਲ ਹੈ ਕਿ 16 ਫਰਵਰੀ ਨੂੰ ਇਹ ਵਾਕਿਆ ਹੋਇਆ ਸੀ ਤੇ ਜੇ ਜੇਲ੍ਹ ਸੁਪਰਡੈਂਟ ਦੀ ਗਲਤੀ ਤੇ 17 ਫਰਵਰੀ ਨੂੰ ਜਾਂ 18 ਫਰਵਰੀ ਨੂੰ ਕਿਉਂ ਨਹੀਂ ਅਰੈਸਟ ਕੀਤਾ ਗਿਆ।
ਇਹ ਸਰਕਾਰ ਦੀ ਕੋਈ ਸਾਜਿਸ਼ ਨਜ਼ਰ ਆ ਰਹੀ ਹੈ ਉਹਨਾਂ ਨਾਲ ਮਿਲੇ ਹੋਣ ਦਾ ਜਾਂ ਕੋਈ ਅਜਿਹੀਆਂ ਗੱਲਾਂ ਬਣਾ ਕੇ ਕੋਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਫਸਾਉਣ ਦਾ ਚੱਕਰ ਬਣਾਇਆ ਜਾ ਰਿਹਾ ਹੈ। ਇਹ ਇੱਕ ਬਹੁਤ ਵੱਡੀ ਸਾਜਿਸ਼ ਦਾ ਹਿੱਸਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।