ਪੜਚੋਲ ਕਰੋ

Crackers: ਅੰਮ੍ਰਿਤਸਰ 'ਚ ਪਟਾਕੇ ਚਲਾਉਣ ਲਈ ਪ੍ਰਸ਼ਾਸਨ ਨੇ ਸਮਾਂ ਕੀਤਾ ਤੈਅ, ਬੇਵਖ਼ਤ ਚਲਾਏ ਤਾਂ ਹੋਵੇਗੀ ਸਜ਼ਾ

Crackers in Amritsar - ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ  ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ। ਡਰਾਅ ਮੁਤਾਬਕ ਅਲਾਟੀ ਵੱਲੋਂ ਪਟਾਕੇ ਕੇਵਲ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੀ ਨਿਰਧਾਰਤ ਕੀਤੀ ਜਗ੍ਹਾ 'ਤੇ ਵੇਚੇ ਜਾ ਸਕਣਗੇ ਅਤੇ ਇਸ ਦੌਰਾਨ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।

Planning to Burst Green Crackers This Diwali? Check Guidelines, Timings  Issued by States - News18

ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੰਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 23-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।

ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

No blanket ban, but SC puts checks on firecrackers this Diwali | Latest  News India - Hindustan Times

ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜਮੀ ਹੈ। ਇਸ ਦੌਰਾਨ ਸੰਘਣੀ ਵੱਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ 'ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।

Pune: Firecrackers spark multiple incidents of fire across city on Diwali |  Pune News - The Indian Express

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ 'ਤੇ ਕਿਸਨੇ ਕੀਤਾ ਸੀ ਪਿੱਠ ਤੋਂ ਵਾਰਪੰਥਕ ਧਿਰਾਂ ਬੋਲੀਆਂ ਹੁਣ ਤਾਂ ਹੱਦ ਹੀ ਹੋ ਗਈJagjit Dhallewal | ਜੇ ਡੱਲੇਵਾਲ ਨੂੰ ਕੁੱਝ ਹੋ ਗਿਆ, ਬੀਜੇਪੀ ਲੀਡਰ ਦਾ ਵੱਡਾ ਬਿਆਨ | Farmer Protest|18 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮੀਟਿੰਗ, ਅੱਜ ਦੀ ਮੀਟਿੰਗ ਰਹੀ ਬੇਸਿੱਟਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget