Amritsar News: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਗਲਿਆਰੇ(ਹੈਰੀਟੇਜ ਸਟਰੀਟ) ਉੱਤੇ ਵੱਡੀਆਂ ਸਕਰੀਨਾਂ ਲਾਈਆਂ ਗਈਆਂ ਹਨ ਜਿਨ੍ਹਾਂ ਉੱਤੇ ਆਮ ਤੌਰ 'ਤੇ ਗੁਰਬਾਣੀ ਦਾ ਪ੍ਰਸਾਰਨ ਦਾ ਚਲਦਾ ਹੈ ਪਰ ਹੁਣ ਇਸ ਉੱਤੇ ਪੰਜਾਬ ਸਰਕਾਰ ਦੇ ਇਸ਼ਤਿਹਾਰ ਦਿਖਾਈ ਦੇ ਰਹੇ ਹਨ ਜਿਨ੍ਹਾਂ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਿਤੇ ਨਾ ਕਿਤੇ ਇਸ ਨੂੰ ਲੈ ਕੇ ਨਰਾਜ਼ਗੀ ਪਾਈ ਜਾ ਰਹੀ ਹੈ। ਇਸ ਮੁੱਦੇ ਉੱਤੇ ਸੁਖਪਾਲ ਖਹਿਰਾ ਵੱਲੋਂ ਟਿੱਪਣੀ ਕਰਕੇ ਕਿਹਾ ਗਿਆ ਹੈ ਕਿ ਘੱਟੋ-ਘੱਟ ਇਸ ਨੂੰ ਤਾਂ ਬਖ਼ਸ਼ ਦਿਓ।


ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਘੱਟੋ-ਘੱਟ ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ ਨੂੰ ਤਾਂ ਇਸ਼ਤਿਹਾਰ ਲਾਉਣ ਤੋਂ ਬਖਸ਼ ਦਿਓ, ਕਿਉਂਕਿ ਸ਼ਰਧਾਲੂ ਸਕ੍ਰੀਨਾਂ ਉੱਤੇ ਗੁਰਬਾਣੀ ਦੇ ਬਜਾਏ ਤੁਹਾਡੇ ਪ੍ਰਚਾਰ ਨੂੰ ਦੇਖ ਦੇ ਦੁਖੀ ਹਨ। ਹੁਣ ਇਹ ਸਾਬਤ ਹੁੰਦਾ ਹੈ ਕਿ ਤੁਹਾਡਾ ਸ਼੍ਰੋਮਣੀ ਕਮੇਟੀ ਨਾਲ ਗੁਰਬਾਣੀ ਪ੍ਰਸਾਰਨ ਦਾ ਮੁੱਦਾ ਪੂਰੀ ਤਰ੍ਹਾਂ ਨਾਲ ਰਾਜਨੀਤੀ ਤੋਂ ਪ੍ਰੇਰਿਤ ਹੈ। ਹੁਣ ਤੁਸੀਂ ਗੁਰਬਾਣੀ ਨੂੰ ਵੀ ਸੋਸ਼ਲ ਮੀਡੀਆ ਉੱਤੇ ਵੇਚੋਗੇ।


ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ ਟਸਲ ਚੱਲ ਰਹੀ ਹੈ। ਪੰਜਾਬ ਸਰਕਾਰ ਦਾ ਪੱਖ ਹੈ ਕਿ ਗੁਰਬਾਣੀ ਸਾਰਿਆਂ ਲਈ ਮੁਫ਼ਤ ਹੋਣੀ ਚਾਹੀਦੀ ਹੈ ਪਰ ਦੂਜੇ ਪਾਸੇ ਐਸਜੀਪੀਸੀ ਦਾ ਕਹਿਣਾ ਹੈ ਕਿ ਇਹ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਹੁਣ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ਉੱਤੇ ਪੰਜਾਬ ਸਰਕਾਰ ਦੀ ਇਸ਼ਤਿਹਾਰ ਬਾਜ਼ੀ ਕੀਤੇ ਜਾਣ ਦੀਆਂ ਵੀਡੀਓ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੂੰ ਪੰਜਾਬ ਸਰਕਾਰ ਦੀ ਮੁਖਾਲਫਤ ਕਰਨ ਦਾ ਮੌਕਾ ਮਿਲ ਗਿਆ ਹੈ ਜਿਸ ਕਾਰਨ ਕਾਂਗਰਲ ਲੀਡਰ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਬਾਬਤ ਪੰਜਾਬ ਸਰਕਾਰ ਜਾਂ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਟਿੱਪਣੀ ਨਹੀਂ ਕੀਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।