Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਤਵ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋ ਪੁਲਿਸ ਪ੍ਰਸ਼ਾਸਨ ਜਰੀਏ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਮਨਸ਼ਾ ਨਾਲ ਹੀ ਪੁਲਿਸ ਦੇ ਮੁਲਾਜ਼ਮ ਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਗਏ ਤੇ ਗੋਲਕ ਨੂੰ ਤਾਲਾ ਲਗਾਇਆ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇ ਕੇ ਸਿੱਖਾਂ ਨੂੰ ਪਾੜਨ ਦਾ ਜਤਨ ਕਰਦੀ ਸੀ ਤੇ ਹੁਣ ਉਸੇ ਰਾਹ ਤੇ ਭਾਜਪਾ ਵੀ ਤੁਰੀ ਹੋਈ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਮਾਮਲਿਆਂ ਵਿਚ ਸਰਕਾਰੀ ਦਖਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਦਾ ਜ਼ੋਰਦਾਰ ਤਰੀਕੇ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕਾਰਵਾਈਆਂ ਕਰਨ ਤੋਂ ਬਾਜ ਆਵੇ ਤੇ ਸਿੱਖਾਂ ਵਿਚ ਪਾੜ ਪਾ ਕੇ ਲੜਾਉਣ ਦਾ ਯਤਨ ਨਾ ਕਰੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ