Amritsar: ਬ੍ਰਿਟੇਨ ਆਮ ਚੋਣਾਂ 'ਚ ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ, ਐਡਵੋਕੇਟ ਧਾਮੀ ਨੇ ਜਿੱਤ ਦਰਜ ਕਰਨ ਵਾਲੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
Harjinder Singh Dhami: ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਵਧਾਈ ਦਿੱਤੀ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਬਰਤਾਨੀਆਂ ਵਿੱਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।
ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ-ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।
ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ
ਦੱਸ ਦਈਏ ਬ੍ਰਿਟੇਨ ਵਿੱਚ ਹੋਈਆਂ ਆਮ ਚੋਣਾਂ ਵਿੱਚ ਪੰਜਾਬੀਆਂ ਨੇ ਝੰਡੇ ਗੱਡ ਦਿੱਤੇ ਹਨ। ਇਨ੍ਹਾਂ ਚੋਣਾਂ ਵਿੱਚ 9 ਦੇ ਕਰੀਬ ਪੰਜਾਬੀ ਮੂਲ ਦੇ ਲੋਕ ਜਿੱਤਣ ਵਿੱਚ ਕਾਮਯਾਬ ਰਹੇ। ਬਹੁਤੇ ਆਗੂ ਸੱਤਾ ਵਿੱਚ ਆਈ ਲੇਬਰ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੇ ਹਨ। ਇਨ੍ਹਾਂ ਸਾਰਿਆਂ ਵਿੱਚ ਪ੍ਰਮੁੱਖ ਨਾਂ ਲੇਬਰ ਪਾਰਟੀ ਦੇ ਤਨਮਨਜੀਤ ਸਿੰਘ ਢੇਸੀ ਦਾ ਹੈ। ਉਹ ਮੂਲ ਰੂਪ ਤੋਂ ਜਲੰਧਰ ਦੇ ਰਹਿਣ ਵਾਲੇ ਹਨ। ਉਹ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।
ਹੋਰ ਪੜ੍ਹੋ : ਸ਼ਹੀਦਾਂ ਦੇ ਪਰਿਵਾਰਾਂ ਨੂੰ ਰੇਲ ਅਤੇ ਜਹਾਜ਼ ਦੇ ਕਿਰਾਏ 'ਚ ਮਿਲਦੀ ਕਿੰਨੀ ਛੋਟ? ਡਿਟੇਲ 'ਚ ਜਾਣੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।