ਅੰਮ੍ਰਿਤਸਰ - 27 ਅਕਤੂਬਰ- ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।


ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ ਹੈ ਅਤੇ ਕੌਮ ਇਨ੍ਹਾਂ ਦੇ ਵੰਸ਼ਜਾਂ ਦਾ ਵੀ ਹਮੇਸ਼ਾ ਆਦਰ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵੰਸ਼ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਚਲਾਣੇ ਨਾਲ ਦਿਲੀ ਦੁੱਖ ਹੋਇਆ ਹੈ।



Dastaan-E-Sirhind ਫ਼ਿਲਮ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ, ਕੀ ਫਿਲਮ ਹੋਵੇਗੀ ਰਿਲੀਜ਼ ਜਾਂ ਲੱਗੇਗੀ ਰੋਕ ?


ਐਡਵੋਕੇਟ ਧਾਮੀ ਨੇ ਆਖਿਆ ਕਿ ਨਵਾਬ ਮਲੇਰਕੋਟਲਾ ਵੱਲੋਂ ਹੱਕ-ਸੱਚ ਲਈ ਉਠਾਈ ਅਵਾਜ਼ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਗ਼ਮ ਮੁਨੱਵਰ ਉਲ ਨਿਸਾ ਨੂੰ ਅਪ੍ਰੈਲ 2023 ਵਿਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ।


ਅੱਜ ਬੇਗ਼ਮ ਦੇ ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਜਮੇਰ ਸਿੰਘ ਅਤੇ ਮੈਨੇਜਰ ਸ੍ਰੀ ਫ਼ਤਿਹਗੜ੍ਹ ਸਾਹਿਬ ਗੁਰਦੀਪ ਸਿੰਘ ਨੇ ਲੋਈ ਪਾ ਕੇ ਸਤਿਕਾਰ ਭੇਟ ਕੀਤਾ।



ਇਹ ਵੀ ਪੜ੍ਹੋ : SGPC: ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ SGPC ਨੇ ਲਗਾਈਆਂ ਵੱਡੀਆਂ ਵੱਡੀਆਂ LED ਸਕਰੀਨਾਂ


                  


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ