ਪੜਚੋਲ ਕਰੋ

ਕਿਸਾਨਾਂ ’ਤੇ ਲਾਠੀਚਾਰਜ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ,ਕਿਹਾ -ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਧੱਕਾ ਕਰ ਰਹੀ ਹੈ ਸਰਕਾਰ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦੁੱਖਦਾਈ ਹੋਣ ਦੇ ਨਾਲ ਨਾਲ ਸਰਕਾਰ ਦੀ ਲੋਕਾਂ ਪ੍ਰਤੀ ਜਿੰਮੇਵਾਰੀ ਦੇ ਵਿਰੁੱਧ ਹੈ। 
 
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਕੁਦਰਤੀ ਆਫਤ ਹੜ੍ਹ ਕਾਰਨ ਬਣੇ ਹਾਲਾਤ ਉਪਰੰਤ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਹਿਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਹੜ੍ਹ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਕਾਰ ਕਿਸਾਨਾਂ ’ਤੇ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿ ਲੌਂਗੋਵਾਲ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ।
 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਪੂਰੇ ਦੇਸ਼ ਲਈ ਅੰਨ ਦੀ ਪੂਰਤੀ ਕਰਦੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੇ ਕੁਦਰਤੀ ਆਫਤਾਂ ਸਮੇਂ ਵੀ ਹਮੇਸ਼ਾ ਖੁੱਲ੍ਹੇ ਦਿਲ ਨਾਲ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦਕਿ ਸਰਕਾਰ ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨੀ ਅਧਾਰਤ ਸੂਬਾ ਹੈ ,ਜਿੱਥੇ ਬਹੁਗਿਣਤੀ ਲੋਕ ਇਸ ਕਿੱਤੇ ਨਾਲ ਜੁੜੇ ਹੋਏ ਹਨ।
 
ਚੋਣਾਂ ਸਮੇਂ ਕਿਸਾਨਾਂ ਨਾਲ ਕਈ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਹੁਣ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਵੀ ਭੱਜ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਾਲੇ ਕਿੱਤੇ ਕਿਸਾਨੀ ਨੂੰ ਉੱਚਾ ਚੁੱਕਣ ਲਈ ਕਾਰਜ ਕਰੇ, ਪਰ ਸਰਕਾਰ ਇਸ ਤੋਂ ਭੱਜਦਿਆਂ ਕਿਸਾਨਾਂ ਨੂੰ ਦਬਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਲੋੜ ਪੈਣ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। 

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget