ਕੰਗਾਲ ਹੋਈ ਮਾਨ ਸਰਕਾਰ ! ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਕਾਂਗਰਸ ਨੇ ਸਾਧਿਆ ਨਿਸ਼ਾਨਾ,ਕਿਹਾ-ਹੁਣ ਤਾਂ ਛੱਡ ਦੇਣੀ ਚਾਹੀਦੀ ਸਰਕਾਰ
ਵੇਰਕਾ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਹੁਣ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ। ਡਾਕਟਰ ਵੇਰਕਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਛੱਡ ਦੇਣੀ ਚਾਹੀਦੀ ਹੈ।
Punjab News: ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚੋਂ ਪੰਜਾਬੀਆਂ ਨੂੰ ਝਟਕਾ ਲੱਗਿਆ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ 'ਤੇ ਵੈਟ 'ਚ 61 ਪੈਸੇ ਅਤੇ ਡੀਜ਼ਲ 'ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਲੀਡਰ ਡਾ. ਰਾਜ ਕੁਮਾਰ ਵੇਰਕਾ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਛੱਡ ਦੇਣੀ ਚਾਹੀਦੀ ਹੈ।
ਦਰਅਸਲ, ਪੰਜਾਬ ਸਰਕਾਰ ਦੇ ਤੰਜ ਕਸਦੇ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਰਕਾਰ ਨੇ ਅੱਜ ਪੈਟਰੋਲ ਡੀਜ਼ਲ ਦੇ ਰੇਟ ਵਧਾ ਕੇ ਲੋਕਾਂ ਦੇ ਉੱਪਰ ਭਾਰੀ ਬੋਝ ਪਾਇਆ ਹੈ ਜਦੋਂ ਕਿ ਇਹ ਕਹਿੰਦੇ ਸੀ ਅਸੀਂ ਲੋਕਾਂ ਦੇ ਕੋਈ ਬੋਝ ਨਹੀਂ ਪਾ ਰਹੇ।
ਵੇਰਕਾ ਨੇ ਕਿਹਾ ਕਿ ਮੈਨੂੰ ਲੱਗਦਾ ਸਰਕਾਰ ਦਿਵਾਲੀਆਂ ਹੋ ਚੁੱਕੀ ਹੈ, ਇਹ ਹੁਣ ਬਿਲਕੁਲ ਸਰਕਾਰ ਨਹੀਂ ਚਲਾ ਸਕਦੇ, ਇਨ੍ਹਾਂ ਨੂੰ ਹੁਣ ਸਰਕਾਰ ਛੱਡ ਦੇਣੀ ਚਾਹੀਗੀ ਹੈ। ਝੂਠ ਦੇ ਬੁਨਿਆਦ 'ਤੇ ਬਣੀ ਸਰਕਾਰ ਨੂੰ ਬਚਾਉਣ ਲਈ ਇਹ ਲਗਾਤਾਰ ਝੂਠ ਹੀ ਬੋਲਦੇ ਜਾ ਰਹੇ ਹਨ। ਵੇਰਕਾ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਹੁਣ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ। ਡਾਕਟਰ ਵੇਰਕਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਛੱਡ ਦੇਣੀ ਚਾਹੀਦੀ ਹੈ।
ਜ਼ਿਕਰ ਕਰ ਦਈਏ ਕਿ ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ 'ਤੇ ਵੈਟ 'ਚ 61 ਪੈਸੇ ਅਤੇ ਡੀਜ਼ਲ 'ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।