(Source: ECI/ABP News)
Amritsar News: ਯੂਟਿਊਬ ਚੈਨਲ ਸ਼ੁਰੂ ਕਰਨ ਮਗਰੋਂ ਹੁਣ ਐਸਜੀਪੀਸੀ ਦਾ ਇੱਕ ਹੋਰ ਵੱਡਾ ਫੈਸਲਾ, ਭਰਤੀ ਪ੍ਰਕ੍ਰਿਆ ਸ਼ੁਰੂ
Amritsar News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਤੋਂ ਇੱਕ ਮਹੀਨੇ ਬਾਅਦ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਦੇ ਵਿਸਥਾਰ ਲਈ ਤਿਆਰੀ ਕਰ ਰਹੀ ਹੈ।

Amritsar News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਤੋਂ ਇੱਕ ਮਹੀਨੇ ਬਾਅਦ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਦੇ ਵਿਸਥਾਰ ਲਈ ਤਿਆਰੀ ਕਰ ਰਹੀ ਹੈ। ਇਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਸਮੇਂ ਨੂੰ ਪੰਜ ਘੰਟੇ ਹੋਰ ਵਧਾਉਣ ਦੀ ਯੋਜਨਾ ਹੈ।
ਇਸ ਲਈ ਨਵੇਂ ਤੇ ਤਜਰਬੇਕਾਰ ਅਮਲੇ ਦੀ ਭਰਤੀ ਦੀ ਵੀ ਯੋਜਨਾ ਹੈ, ਜਿਸ ਵਿੱਚ ਇਸ ਖੇਤਰ ਨਾਲ ਸਬੰਧਤ ਛੇ ਨਵੇਂ ਮਾਹਰ ਭਰਤੀ ਕੀਤੇ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਸਬੰਧ ਵਿੱਚ ਇੱਕ ਸਟੂਡੀਓ ਸਥਾਪਤ ਕਰਨ ਲਈ ਵੀ ਕੰਮ ਚੱਲ ਰਿਹਾ ਹੈ। ਇਹ ਸਟੂਡੀਓ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੈਂਪਸ ਵਿੱਚ ਹੀ ਹੋਵੇਗਾ। ਇਸ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਤੇ ਆਡੀਓ ਰਾਹੀਂ 13 ਘੰਟੇ ਗੁਰਬਾਣੀ ਦਾ ਪ੍ਰਸਾਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨੌਂ ਘੰਟੇ ਦਾ ਵੀਡੀਓ ਪ੍ਰਸਾਰਨ ਤੇ ਚਾਰ ਘੰਟਿਆਂ ਦਾ ਆਡੀਓ ਪ੍ਰਸਾਰਨ ਸ਼ਾਮਲ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਕੰਮ ਲਈ ਸਾਊਂਡ ਪਰੂਫਿੰਗ ਸਿਸਟਮ, ਇੱਕ ਸਟੂਡੀਓ, ਇੱਕ ਕੰਟਰੋਲ ਰੂਮ ਤੇ ਹੋਰ ਲੋੜੀਂਦਾ ਸਮਾਨ ਖਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਵਿਸਥਾਰ ਲਈ ਐਂਕਰ, ਵੀਡੀਓ ਸੰਪਾਦਕ, ਕੈਮਰਾਮੈਨ ਵੀਡੀਓਗ੍ਰਾਫੀ ਵਾਸਤੇ ਲੇਖਕ ਤੇ ਗ੍ਰਾਫਿਕ ਡਿਜ਼ਾਈਨਰ ਦੀ ਨਿਯੁਕਤੀ ਵੀ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਵੀ ਯੋਜਨਾ ਹੈ। ਫਿਲਹਾਲ ਸੈਟੇਲਾਈਟ ਰਾਹੀਂ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਇੱਕ ਨਿੱਜੀ ਚੈਨਲ ਰਾਹੀਂ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
