ਪੜਚੋਲ ਕਰੋ

Amritsar News: ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ 'ਚ ਹੜਕੰਪ, ਕਈ ਥਾਣੇਦਾਰ ਲਾਈਨ ਹਾਜ਼ਰ

Amritsar News: ਪਾਰਟੀ ਵਿੱਚ ਦੜੇ-ਸੱਟੇ ਦਾ ਕੰਮ ਕਰਨ ਵਾਲੇ ਕਮਲ ਬੋਰੀ ਨਾਲ ਪੁਲਿਸ ਅਫਸਰਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ ਵਿੱਚ ਹੜਕੰਪ ਮੱਚ ਗਿਆ ਹੈ।

Amritsar News: ਪਾਰਟੀ ਵਿੱਚ ਦੜੇ-ਸੱਟੇ ਦਾ ਕੰਮ ਕਰਨ ਵਾਲੇ ਕਮਲ ਬੋਰੀ ਨਾਲ ਪੁਲਿਸ ਅਫਸਰਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ ਵਿੱਚ ਹੜਕੰਪ ਮੱਚ ਗਿਆ ਹੈ। ਵਾਇਰਲ ਵੀਡੀਓ ਵਿੱਚ ਜਿੰਨੇ ਵੀ ਪੁਲਿਸ ਦੇ ਐਸਐਚਓ ਨਜ਼ਰ ਆ ਰਹੇ ਸਨ, ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। 

ਉਧਰ ਇਸ ਮਾਮਲੇ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਮਨਾ ਕਰ ਦਿੱਤਾ ਹੈ ਪਰ ਸੂਤਰਾਂ ਮੁਤਾਬਕ ਜੋ ਥਾਣੇਦਾਰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਹਨ, ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਪੁਲਿਸ ਲਾਈਨ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।

ਦਰਅਸਲ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਅੰਮ੍ਰਿਤਸਰ ਸ਼ਹਿਰ ਦੇ ਕਈ ਥਾਣਿਆਂ ਦੇ ਮੁਖੀਆਂ ਨੂੰ ਬਦਲ ਦਿੱਤਾ ਹੈ। ਇਹ ਐਕਸ਼ਨ ਦੜੇ-ਸੱਟੇ ਦਾ ਕੰਮ ਕਰਨ ਵਾਲੇ ਕਮਲ ਬੋਰੀ ਨਾਲ ਪਾਰਟੀ ਵਿੱਚ ਵੀਡੀਓ ਵਾਇਰਲ ਹੋਣ ਮਗਰੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab News : ਪੰਜਾਬ ਯੂਨੀਵਰਸਿਟੀ ਲਈ ਸੀਐਮ ਭਗੰਵਤ ਮਾਨ ਦਾ ਵੱਡਾ ਐਲਾਨ, ਕੁੜੀਆਂ ਤੇ ਮੁੰਡਿਆਂ ਲਈ ਬਣਨਗੇ ਹੋਸਟਲ

ਹਾਸਲ ਜਾਣਕਾਰੀ ਮੁਤਾਬਕ ਕਾਈ ਥਾਣਿਆਂ ਦੇ ਮੁਖੀ ਤੇ ਡੀਐਸਪੀ ਰੈਂਕ ਦੇ ਅਧਿਕਾਰੀ ਇਸ ਪਾਰਟੀ ਵਿੱਚ ਕਮਲ ਬੋਰੀ ਨਾਲ ਦਿਖਾਈ ਦੇ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਵੀਡੀਓ ਵੇਖਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਤਬਾਦਲੇ ਕੀਤੇ ਹਨ। 

ਦੱਸ ਦਈਏ ਕਿ ਕਮਲ ਬੋਰੀ ਦੇ ਗੈਗਸਟਰਾਂ ਨਾਲ ਸਬੰਧ ਦੱਸੇ ਜਾਂਦੇ ਹਨ। ਉਸ ਉਪਰ ਦੜਾ-ਸੱਟਾ ਦਾ ਕੰਮ, ਬੁੱਕੀ, ਗੈਰ ਕਾਨੂੰਨੀ ਤਰੀਕੇ ਨਾਲ ਮਕਾਨਾਂ 'ਤੇ ਕਬਜੇ ਕਰਨ ਦੇ ਇਲਜ਼ਾਮ ਹਨ। ਵਾਇਰਲ ਵੀਡੀਓ ਵਿੱਚ ਕਮਲ ਬੋਰੀ ਨਾਲ ਡੀਐਸਪੀ ਅਟਾਰੀ ਪਰਵੇਸ਼ ਚੋਪੜਾ, ਡੀਐਸਪੀ ਅਜਨਾਲਾ ਸੰਜੀਵ ਕੁਮਾਰ, ਇੰਸਪੈਕਟਰ ਗਗਨਦੀਪ ਸਿੰਘ ਤੇ ਇੰਸਪੈਕਟਰ ਨੀਰਜ ਕੁਮਾਰ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ED ਦੀ ਰੇਡ ਤੋਂ ਬਾਅਦ ਕੀ ਭਾਰਤ ਭੂਸ਼ਣ ਆਸ਼ੂ ਜਾਣਗੇ BJP ਚ, ਆਸ਼ੂ ਦੀ ਪਤਨੀ ਨੇ ਦੱਸੀ ਸਾਰੀ ਕਹਾਣੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget