Amritsar News: ਪੰਜਾਬ ਵਿੱਚ ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਵਾਲੇ ਟ੍ਰੈਵਲ ਏਜੰਟ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦਿੱਤੀ ਹੈ। ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ, ਏਜੰਟਾਂ 'ਤੇ ਛਾਪੇਮਾਰੀ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਿਆਂ ਵਿੱਚ ਭੇਜੀਆਂ ਜਾ ਰਹੀਆਂ ਹਨ। ਐਸਐਸਪੀ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਟ੍ਰੈਵਲ ਏਜੰਟ ਵਿਰੁੱਧ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅਮਰੀਕੀ ਸਰਕਾਰ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਸਰ ਦੇ ਸਲੇਮਪੁਰਾ ਪਿੰਡ ਦੇ ਦਲੇਰ ਸਿੰਘ ਨਾਮਕ ਨੌਜਵਾਨ ਦੀ ਸ਼ਿਕਾਇਤ 'ਤੇ ਅੰਮ੍ਰਿਤਸਰ ਦਿਹਾਤੀ ਦੇ ਰਾਇਆ ਥਾਣਾ ਪੁਲਿਸ ਵੱਲੋਂ ਟ੍ਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਦਲੇਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇੱਕ ਟ੍ਰੈਵਲ ਏਜੰਟ ਨੇ ਉਸਨੂੰ 60 ਲੱਖ ਰੁਪਏ ਲੈ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਟ੍ਰੈਵਲ ਏਜੰਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ। ਦੱਸ ਦੇਈਏ ਕਿ, ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਲੇਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਏਜੰਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਦਾ ਭਰੋਸਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਹੋਰ ਵੀ ਟਰੈਵਲ ਏਜੰਟ ਹਨ ਜੋ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਦੇ ਹਨ, ਜੇਕਰ ਉਨ੍ਹਾਂ ਵਿਰੁੱਧ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਕਾਬੂ ਕਰਨ ਲਈ ਵੱਖਰੀਆਂ ਟੀਮਾਂ ਬਣਾਈਆਂ ਗਈਆਂ ਹਨ, ਜੋ ਛਾਪੇਮਾਰੀ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।