ਅੰਮ੍ਰਿਤਸਰ: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਤਵਾਰ ਦੀ ਛੁੱਟੀ ਦਾ ਲਾਹਾ ਲੈਂਦੇ ਹੋਏ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਆਪਣੇ ਖੇਤਾਂ ਵਿਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਬੇਲਰ ਨਾਲ ਗੰਢਾਂ ਬੰਨ ਕੇ ਸਾਂਭੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜਨ ਦੀ ਥਾਂ ਸਾਂਭਣ ਲਈ ਅੱਗੇ ਆਉਣ। 



ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਇਸ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਮੈਂ ਆਪਣੇ ਆਪ ਲਈ ਹੀ ਨਹੀਂ ਬਲਕਿ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਹੈ। ਉਨ੍ਹਾਂ ਆਪਣੇ ਟਰੈਕਟਰ ਨਾਲ ਬੇਲਰ ਚਲਾ ਕੇ ਗੰਢਾਂ ਬੰਨ੍ਹੀਆਂ।



ਰੈੱਡ ਐਂਟਰੀ ਵਰਗੀਆਂ ਕਾਰਵਾਈਆਂ ਕਿਉਂ ਕੀਤੀਆਂ ਜਾ ਰਹੀਆਂ: ਸਖਬੀਰ ਬਾਦਲ 


ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੀ ਹੈ, ਜਦਕਿ ‘ਆਪ’ ਵੱਲੋਂ ਖੁਦ ਇਹ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਪੁੱਛਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈੱਡ ਐਂਟਰੀ ਵਰਗੀਆਂ ਕਾਰਵਾਈਆਂ ਕਿਉਂ ਕੀਤੀਆਂ ਜਾ ਰਹੀਆਂ ਹਨ। 



ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ ਨਾ ਸਾੜਨ ਤਾਂ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ‘ਆਪ’ ਸਰਕਾਰ ਹੁਣ ਇਸ ਗੱਲ ਤੋਂ ਕਿਉਂ ਭੱਜ ਰਹੀ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :- ਭਗਵੰਤ ਮਾਨ ਸਰਕਾਰ ਵੀ ਕੇਂਦਰ ਦੀ ਤਰਜ਼ ’ਤੇ ਮੁਸ਼ਤਰਕਾ ਮਾਲਕਾਨ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹੱਥ ਦੇਣਾ ਚਾਹੁੰਦੀ: ਕਿਸਾਨ ਯੂਨੀਅਨ ਦੇ ਗੰਭੀਰ ਇਲਜ਼ਾਮ