Amritsar News: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ’ਚ ਕਿਸਾਨਾਂ ਨੂੰ ਕਣਕ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫ਼ਸਲ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਹ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਸੀਸੀ ਫਲੋਰਿੰਗ ਕਰਨ ਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਕਣਕ ਦੀ ਖਰੀਦ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ, ਪਰ ਕਿਸੇ ਕਾਹਲ ਵਿਚ ਕਿਸਾਨ ਗਿੱਲੀ ਫ਼ਸਲ ਮੰਡੀ ਲੈ ਕੇ ਨਾ ਆਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਖਰੀਦ ਵਿੱਚ ਕੋਈ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਤੇ ਹਰੇਕ ਐਸਡੀਐਮ ਆਪਣੀ ਸਬ ਡਿਵੀਜ਼ਨ ’ਚ ਪੈਂਦੀਆਂ ਮੰਡੀਆਂ ’ਚ ਨੋਡਲ ਅਫ਼ਸਰ ਵਜੋਂ ਕਣਕ ਦੀ ਖਰੀਦ ਦਾ ਕੰਮ ਵੇਖਣਗੇ, ਜੋ ਕਿ ਖਰੀਦ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ’ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ’ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਖ਼ੁਦ ਜਾਇਜ਼ਾ ਲੈਣਾ।
ਉਨ੍ਹਾਂ ਕਿਹਾ ਕਿ ਮੰਡੀਆਂ ’ਚ ਤੋਲ ਤੁਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ’ਚ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਤਰਪਾਲਾਂ ਦਾ ਵੀ ਪ੍ਰਬੰਧ ਸਹੀ ਹੋਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਮੌਸਮ ਨਾਲ ਨਜਿੱਠਿਆ ਜਾ ਸਕੇ। ਕਣਕ ਦੀ ਸੰਭਾਲ ਲਈ ਬਾਰਦਾਨੇ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਖਰੀਦ ਸੀਜ਼ਨ ਸ਼ੁਰੂ ਹੋਣ ’ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: Chaypatti: ਚਾਹ ਬਣਾਉਣ ਤੋਂ ਬਾਅਦ ਨਾ ਸੁੱਟੋ ਬਚੀ ਹੋਈ ਚਾਹ ਪੱਤੀ, ਇਨ੍ਹਾਂ ਕੰਮਾਂ 'ਚ ਕੀਤਾ ਜਾ ਸਕਦਾ ਹੈ ਇਸਤੇਮਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।