ਪੜਚੋਲ ਕਰੋ
Advertisement
Ajnala violence : ਧਰਨਿਆਂ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸਬ-ਕਮੇਟੀ ਨੇ ਜਥੇਦਾਰ ਨੂੰ ਸੌਂਪੀ ਰਿਪੋਰਟ
Ajnala violence : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸੰਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵਲੋਂ ਤਿਆਰ
Ajnala violence : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸੰਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵਲੋਂ ਤਿਆਰ ਕੀਤੀ ਰਿਪੋਰਟ ਅੱਜ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ
ਇਹ ਜਾਣਕਾਰੀ 16 ਮੈਂਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ। ਉਨ੍ਹਾਂ ਕਿਹਾ ਕਿ ਬੀਤੀ 6 ਮਾਰਚ ਨੂੰ ਤਖਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪਣ ਲਈ ਉਹਨਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ।
ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਕਰਨ ਤੋਂ ਬਾਅਦ ਧਰਨਿਆਂ-ਮੁਜਾਹਰਿਆਂ, ਕਬਜਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਅਤੇ ਨਿੱਜੀ ਹਿੱਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਕੋਈ ਆਦੇਸ਼ ਜਾਰੀ ਕਰਨਗੇ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਵਿਰੋਧ ਵਿੱਚ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦਿੱਤਾ ਸੀ। ਇਸ ਦੌਰਾਨ ਭੀੜ ਨੇ ਥਾਣੇ 'ਤੇ ਹਮਲਾ ਕੀਤਾ ਸੀ ,ਜਿਸ ਵਿੱਚ ਐਸਪੀ ਜੁਗਰਾਜ ਸਿੰਘ ਸਣੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਅੰਮ੍ਰਿਤਪਾਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤ ਕੇ ਥਾਣੇ 'ਤੇ ਹਮਲਾ ਕਰਨ ਦਾ ਆਰੋਪ ਲੱਗਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਟ੍ਰੈਂਡਿੰਗ
ਸਪੋਰਟਸ
ਲੁਧਿਆਣਾ
ਸਿੱਖਿਆ
Advertisement