Akal Takht Sahib Nishan Sahib Colour: ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਨਿਸ਼ਾਨ ਸਾਹਿਬ (Nishan Sahib) 'ਤੇ ਬਸੰਤੀ ਰੰਗ ਦੇ ਪੁਸ਼ਾਕ ਚਾੜ੍ਹ ਦਿੱਤੇ ਗਏ ਹਨ। ਇਸ ਕਾਰਜ਼ ਤੋਂ ਪਹਿਲਾਂ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਦਲ ਦਿੱਤਾ ਗਿਆ। ਅਰਦਾਸ ਕਰਨ ਉਪਰੰਤ ਸੇਵਾਦਾਰ ਵੱਲੋਂ ਨਿਸ਼ਾਨ ਸਾਹਿਬ ਉੱਪਰ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ।


ਪਿਛਲੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਬਸੰਤੀ ਪਸ਼ਾਕੇ ਚੜ੍ਹਾਏ ਜਾਣ ਉਸੇ ਦੇ ਚਲਦੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਥਿਤ ਨਿਸ਼ਾਨ ਸਾਹਿਬ ਉਪਰ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। 




15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਨਿਸ਼ਾਨ ਸਾਹਿਬ ਦੇ ਰੰਗਾਂ ਨੂੰ ਲੈ ਕੇ ਉਲਝਣ ਦੇ ਸੰਬੰਧ ਵਿੱਚ ਮਤਾ ਪਾਸ ਕੀਤਾ ਗਿਆ ਸੀ। ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਨੂੰ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਰੰਗਾਂ ਦੀ ਉਲਝਣ ਨੂੰ ਖ਼ਤਮ ਕਰਨ ਲਈ ਹਦਾਇਤ ਕੀਤੀ ਸੀ।




ਅਜੋਕੇ ਸਮੇਂ ਵਿੱਚ ਨਿਸ਼ਾਨ ਸਾਹਿਬ ਜ਼ਿਆਦਾਤਰ ਕੇਸਰੀ ਰੰਗ ਦੇ ਹੁੰਦੇ ਹਨ ਜਦਕਿ ਨਿਹੰਗ ਸਮੂਹਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਵਿੱਚ ਨਿਸ਼ਾਨ ਸਾਹਿਬ ਸੁਰਮਈ ਰੰਗ ਦੇ ਹੁੰਦੇ ਹਨ। ਦੋ ਨਿਸ਼ਾਨ ਸਾਹਿਬ, ਜੋ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਕਾਲ ਤਖ਼ਤ ਦੇ ਨੇੜੇ ਗੁਰਦਵਾਰਾ ਝੰਡਾ ਬੁੰਗਾ ਸਾਹਿਬ ਵਿਖੇ ਹਨ, ਉਨ੍ਹਾਂ ਦਾ ਰੰਗ ਵੀ ਕੇਸਰੀ ਹੈ। ਇਹ ਦੋਹਰੇ ਨਿਸ਼ਾਨ ਸਾਹਿਬ ਮੀਰੀ-ਪੀਰੀ ਦੇ ਸੰਕਲਪ ਦੇ ਪ੍ਰਤੀਕ ਹਨ, ਜਿਸ ਦਾ ਅਰਥ ਹੈ ਕਿ ਸਿੱਖ ਫਲਸਫ਼ੇ ਮੁਤਾਬਕ ਧਰਮ ਅਤੇ ਰਾਜਨੀਤੀ ਇਕੱਠੇ ਚੱਲਦੇ ਹਨ।




 




 




ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial