ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਲੋਕ ਪੱਖੀ ਵਿਕਾਸ ਕੰਮ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕੀਤੇ ਜਾ ਰਹੇ ਸਫਲ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।


ਆਪ ਪਾਰਟੀ ਦੇ ਵੱਧ ਰਹੇ ਪਰਿਵਾਰ ਦੀ ਲੜੀ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸ ਤੇ ਅਕਾਲੀ ਦਲ ਪਾਰਟੀ ਦੇ ਆਗੂ ਤੇ ਵਰਕਰਾਂ ਨੇ ਪਰਿਵਾਰਾਂ ਸਮੇਤ ਆਪ ਪਾਰਟੀ ਦਾ ਪੱਲਾ ਫੜ੍ਹਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦੇ ਹਨ ਅਤੇ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।


ਇਸ ਮੌਕੇ ਮਨਜੀਤ ਸਿੰਘ ਕਾਹਲੋਂ ਮੌਜੂਦਾ ਕੌਂਸਲਰ ਅਕਾਲੀ ਦਲ ਪਾਰਟੀ, ਬਲਵਿੰਦਰ ਸਿੰਘ ਸਾਬਕਾ ਕੌਂਸਲਰ, ਰਵਿੰਦਰ ਕੁਮਾਰ ਸੋਨੀ , ਜਗਤਪਾਲ ਮਹਾਜਨ, ਸ਼ੰਮੀ ਕਪੂਰ, ਨਿਤਨ ਸ਼ਰਮਾ , ਰਮਨ ਖੌਸਲਾ, ਵਿਨੋਦ ਦੁੱਗਲ, ਸੰਜੀਵ ਮਹਿਤਾ, ਰੌਕੀ ਮਹਿਤਾ, ਪਿੰਦਰ ਸਿੰਘ ਕਾਹਲੋਂ , ਰਜਿੰਦਰ ਸੈਣੀ, ਮਾਨਵ ਅਗਰਵਾਲ, ਪ੍ਰੇਮ ਕੁਮਾਰ , ਆਸ਼ੂ ਸੋਢੀ , ਜਤਿੰਦਰ ਸਹਿਮੀ ਪ੍ਰਾਪਰਟੀ ਡੀਲਰ, ਸਾਹਿਲ ਮਹਾਜਨ, ਸਰਜੀਤ ਸਿੰਘ, ਗੁਰਮੀਤ ਚੀਮਾ, ਅਰੁਣ ਸੈਣੀ, ਚਰਨਜੀਤ ਸਿੰਘ ਪੁਰੇਵਾਲ, ਅਜੇ ਸੈਣੀ,  ਅਰਣ ਸੋਨੀ,  ਮੁਨੀਸ਼ ਸੋਢੀ, ਡਾ. ਰੋਮੀ,  ਸੁਰੇਸ਼ ਸ਼ਰਮਾ, ਸ਼ਮੀ ਕਪੂਰ, ਰਵਿੰਦਰ ਸੋਨੀ, ਰਵਿੰਦਰ ਕੌਰ, ਪਿੰਦਰ ਸਿੰਘ, ਨਿਤਿਨ ਸ਼ਰਮਾਂ, ਵਿਜੇ ਸ਼ਰਮਾਂ, ਗੋਰਵ ਭੱਟੀ, ਅਮਰਜੀਤ,  ਗੁਰਜੀਤ ਸਿੰਘ,  ਰਮਨ ਖੋਸਲਾ, ਅਨਸ਼ੂ ਸ਼ਰਮਾਂ, ਨੀਰਜ ਕੁਮਾਰ, ਪਵਨ ਕੁਮਾਰ,  ਕੁਲਵਿੰਦਰ ਕੌਰ, ਪ੍ਰੇਮ ਕੁਮਾਰ,  ਦੇਵ ਕੁਮਾਰ ਤੇ ਨਰਿੰਦਰ ਸਿੰਘ ਆਦਿ ਵੱਲੋਂ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਅਗਵਾਈ ਕਬੂਲੀ ਅਤੇ ਆਪ ਪਾਰਟੀ ਦਾ ਪੱਲਾ ਫੜ੍ਹਿਆ ਹੈ।


ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕ੍ਰਮਵਾਰ ਦਿੱਲੀ ਤੇ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਪੂਰੇ ਦੇਸ਼ ਵਿੱਚ ਆਪ ਪਾਰਟੀ ਦਾ ਲੋਕ ਆਧਾਰ ਵਧਿਆ ਹੈ। ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ। ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ।


ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ।


ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਹਨ। ਉਨਾਂ ਕਿਹਾ ਕਿ ਉਹ ਵਿਧਾਇਕ ਸ਼ੈਰੀ ਕਲਸੀ ਦੀ ਕੰਮ ਕਰਨ ਦੀ ਕਾਰਜਸ਼ੈਲੀ ਦੇ ਕਾਇਲ ਹਨ, ਜਿਸ ਕਾਰਨ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।


ਇਸ ਮੌਕੇ ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਐਮ ਸੀ ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ, ਆਪ ਪਾਰਟੀ ਦੇ ਸਿਟੀ ਪ੍ਰਧਾਨ ਰਾਜੇਸ਼ ਤੁਲੀ, ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੌਹਾਨ, ਰਾਜੇਸ਼ ਤੁਲੀ, ਮਨਜੀਤ ਸਿੰਘ ਭੁੱਲਰ, ਰਾਜੂ ਗਿੱਲ, ਆਸ਼ੂ ਗੋਇਲ ਤੇ ਆਪ ਪਾਰਟੀ ਦੇ ਆਗੂ ਤੇ ਵਲੰਟੀਅਰ ਮੋਜੂਦ ਸਨ।