ਅੰਮ੍ਰਿਤਸਰ ਧਮਾਕੇ ਨੇ ਮੁੜ ਬਿਆਨ ਕੀਤੇ ਪੰਜਾਬ ਦੇ ਹਲਾਤ, ਅਕਾਲੀ ਦਲ ਨੇ CM ਮਾਨ ਤੋਂ ਮੰਗਿਆ ਅਸਤੀਫ਼ਾ, DGP ਦੀ ਕਾਰਵਾਈ 'ਤੇ ਵੀ ਚੁੱਕੇ ਸਵਾਲ
ਧਮਾਕੇ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਪਰ ਜ਼ਖ਼ਮੀ ਵਿਅਕਤੀ ਦੀ ਵੀਡੀਓ ਸਾਹਮਣੇ ਆਉਣ ਨਾਲ ਪੁਲਿਸ ਦੀ ਪੋਲ ਖੁੱਲ੍ਹ ਗਈ। ਇਸ ਤੋਂ ਪਹਿਲਾਂ, ਬਾਰਡਰ ਏਰੀਆ ਵਿੱਚ ਲਗਭਗ ਡੇਢ ਦਰਜਨ ਬੰਬ ਧਮਾਕੇ ਹੋ ਚੁੱਕੇ ਹਨ, ਜਿਸ ਨਾਲ ਸੁਰੱਖਿਆ ਦੀ ਸਥਿਤੀ ਵਿੱਚ ਗੰਭੀਰ ਸਵਾਲ ਉੱਠ ਰਹੇ ਹਨ।

Amritsar News: ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮਜੀਠਾ ਰੋਡ 'ਤੇ ਅੱਜ ਸਵੇਰੇ ਇੱਕ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ਨੂੰ ਦਰਸਾਇਆ ਹੈ। ਇਸ ਧਮਾਕੇ ਨਾਲ ਇੱਕ ਵਿਅਕਤੀ ਦੇ ਹੱਥ ਅਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਸਾਂਝੀ ਕਰਦਿਆਂ ਸੋਸ਼ਲ ਮੀਡੀਆ ਉੱਤੇ ਲਿਖਿਆ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮਜੀਠਾ ਰੋਡ ਤੇ ਅੱਜ ਸਵੇਰੇ ਹੋਇਆ ਬਲਾਸਟ, ਪੁਲਿਸ ਵੱਲੋਂ ਬਲਾਸਟ ਨੂੰ ਛੁਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਜ਼ਖਮੀ ਵਿਅਕਤੀ ਦੀ ਵੀਡੀਓ ਸਾਹਮਣੇ ਆਉਣ ਨਾਲ ਪੁਲਿਸ ਦੀ ਪੋਲ ਖੁੱਲ੍ਹ ਗਈ।
ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਡੇਢ ਦਰਜਨ ਦੇ ਕਰੀਬ ਬੰਬ ਬਲਾਸਟ ਸਰਹੱਦੀ ਇਲਾਕੇ ਵਿੱਚ ਹੋ ਚੁੱਕੇ ਹਨ। ਭਗਵੰਤ ਮਾਨ ਜੀ ਇਹ ਸਭ ਕੁਝ ਹੋਣ ਦੇ ਬਾਅਦ ਤੁਹਾਡਾ ਮੁੱਖ ਮੰਤਰੀ ਦੀ ਕੁਰਸੀ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ। ਤੁਰੰਤ ਅਸਤੀਫ਼ਾ ਦਿਓ, DGP ਸਾਬ੍ਹ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਦਰੁੱਸਤ ਕਰੋ ਤੁਹਾਡੀਆਂ ਨਲਾਇਕੀਆਂ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕ ਰਹੀਆਂ ਹਨ !
👉ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮਜੀਠਾ ਰੋਡ ਤੇ ਅੱਜ ਸਵੇਰੇ ਹੋਇਆ ਬਲਾਸਟ।
— Bikram Singh Majithia (@bsmajithia) May 27, 2025
👉ਪੁਲਿਸ ਵੱਲੋਂ ਬਲਾਸਟ ਨੂੰ ਛੁਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਜ਼ਖਮੀ ਵਿਅਕਤੀ ਦੀ ਵੀਡੀਓ ਸਾਹਮਣੇ ਆਉਣ ਨਾਲ ਪੁਲਿਸ ਦੀ ਪੋਲ ਖੁੱਲ੍ਹ ਗਈ।
👉 ਇਸ ਤੋਂ ਪਹਿਲਾਂ ਡੇਢ ਦਰਜਨ ਦੇ ਕਰੀਬ ਬੰਬ ਬਲਾਸਟ BORDER AREA ਵਿੱਚ ਹੋ ਚੁੱਕੇ ਹਨ।
👉 ਭਗਵੰਤ ਮਾਨ ਜੀ ਇਹ ਸਭ ਕੁਝ… pic.twitter.com/xCIU3A86LT
ਮਜੀਠੀਆ ਨੇ ਸਾਂਝੀ ਕੀਤੀ ਵੀਡੀਓ ਵਿੱਚ ਕਿਹਾ ਕਿ ਧਮਾਕੇ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਪਰ ਜ਼ਖ਼ਮੀ ਵਿਅਕਤੀ ਦੀ ਵੀਡੀਓ ਸਾਹਮਣੇ ਆਉਣ ਨਾਲ ਪੁਲਿਸ ਦੀ ਪੋਲ ਖੁੱਲ੍ਹ ਗਈ। ਇਸ ਤੋਂ ਪਹਿਲਾਂ, ਬਾਰਡਰ ਏਰੀਆ ਵਿੱਚ ਲਗਭਗ ਡੇਢ ਦਰਜਨ ਬੰਬ ਧਮਾਕੇ ਹੋ ਚੁੱਕੇ ਹਨ, ਜਿਸ ਨਾਲ ਸੁਰੱਖਿਆ ਦੀ ਸਥਿਤੀ ਵਿੱਚ ਗੰਭੀਰ ਸਵਾਲ ਉੱਠ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਭ ਕੁਝ ਹੋਣ ਦੇ ਬਾਅਦ ਉਨ੍ਹਾਂ ਦਾ ਮੁੱਖ ਮੰਤਰੀ ਦੀ ਕੁਰਸੀ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ। ਮਜੀਠੀਆ ਨੇ ਮਾਨ ਨੂੰ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ, ਮਜੀਠੀਆ ਨੇ ਡੀਜੀਪੀ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਰੁਸਤ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਉਨ੍ਹਾਂ ਦੀਆਂ ਨਲਾਇਕੀਆਂ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕ ਰਹੀਆਂ ਹਨ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਸੁਰੱਖਿਆ ਦੀਆਂ ਚਿੰਤਾਵਾਂ ਨੂੰ ਜ਼ੋਰਦਾਰ ਢੰਗ ਨਾਲ ਸਾਹਮਣੇ ਲਿਆਉਂਦਾ ਹੈ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਵਿੱਚ ਮਜੀਠਾ ਰੋਡ ਬਾਈਪਾਸ 'ਤੇ ਇੱਕ ਰਿਹਾਇਸ਼ੀ ਕਲੋਨੀ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੇ ਹੱਥ ਅਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮਾਂ ਨਾਲ ਭਰਿਆ ਹੋਇਆ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ।
ਲੋਕਾਂ ਨੇ ਕਿਹਾ ਕਿ ਇੱਥੇ ਬੰਬ ਫਟਿਆ ਹੈ। ਹਾਲਾਂਕਿ, ਪੁਲਿਸ ਨੇ ਪਹਿਲਾਂ ਇਸਦੀ ਪੁਸ਼ਟੀ ਨਹੀਂ ਕੀਤੀ ਸੀ। ਜਦੋਂ ਕਿ ਬਾਅਦ ਵਿੱਚ ਐਸਐਸਪੀ ਨੇ ਮੰਨਿਆ ਕਿ ਇਹ ਇੱਕ ਬੰਬ ਧਮਾਕਾ ਸੀ। ਉਨ੍ਹਾਂ ਨੇ ਅੱਤਵਾਦੀ ਹਮਲੇ ਦਾ ਖਦਸ਼ਾ ਵੀ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਜ਼ਖ਼ਮੀ ਵਿਅਕਤੀ ਹਥਿਆਰਾਂ ਦੀ ਖੇਪ ਲੈਣ ਆਇਆ ਸੀ। ਇਸ ਦੌਰਾਨ ਇੱਕ ਧਮਾਕਾ ਹੋਇਆ ਤੇ ਉਸਦੇ ਟੁਕੜੇ-ਟੁਕੜੇ ਹੋ ਗਏ।






















