ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਗਈ ਹੈ।
ਪੰਜ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਬਣਾਈ ਗਈ ਸੀ
ਉਨ੍ਹਾਂ ਕਿਹਾ ਕਿ ਇਹ ਪੰਜ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਭਰਤੀ ਮੁਹਿੰਮ 'ਚ ਸਾਰੇ ਅਕਾਲੀਆਂ ਨੂੰ ਇੱਕਜੁੱਟ ਹੋ ਕੇ ਨਵੀਂ ਭਰਤੀ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਪੂਰੇ ਪੰਜਾਬ 'ਚ ਲੋਕਾਂ ਦਾ ਬਹੁਤ ਸਾਰਾ ਉਤਸ਼ਾਹ ਹੈ ਅਤੇ ਇਸ ਭਰਤੀ ਨਾਲ 2027 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
ਅਕਾਲੀ ਦਲ ਦੀ ਨਵੀਂ ਭਰਤੀ ਦਾ ਹੁਕਮ ਹੈ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਅਕਾਲੀ ਦਲ ਦੀ ਨਵੀਂ ਭਰਤੀ ਦਾ ਹੁਕਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਉਨ੍ਹਾਂ ਨੂੰ ਹੁਕਮ ਮਿਲਿਆ ਸੀ ਅਤੇ ਹੁਣ ਉਨ੍ਹਾਂ ਵੱਲੋਂ ਅੱਜ ਅਰਦਾਸ ਕਰਕੇ ਅਕਾਲੀ ਦਲ ਦੀ ਨਵੀਂ ਭਰਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਭਰਤੀ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਹਿਲੀ ਰਸੀਦ ਕਟਵਾ ਕੇ ਕੀਤੀ।
ਭਰਤੀ ਲਈ ਸਾਨੂੰ ਪੰਥ ਤੇ ਸਿੱਖ ਸੰਗਠਨਾਂ ਦੇ ਸਮਰਥਨ ਦੀ ਲੋੜ
ਉਨ੍ਹਾਂ ਕਿਹਾ ਕਿ ਇਸ ਭਰਤੀ ਲਈ ਸਾਨੂੰ ਪੰਥ ਤੇ ਸਿੱਖ ਸੰਗਠਨਾਂ ਦੇ ਸਮਰਥਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 5 ਮੈਂਬਰ ਕਮੇਟੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕਰਨਗੇ ਤੇ ਇਹ ਮੈਂਬਰਸ਼ਿਪ ਮੈਂਬਰ ਦੇ ਆਧਾਰ ਕਾਰਡ ਰਿਕਾਰਡ ਦੇ ਨਾਲ ਸਾਫ਼-ਸੁਥਰੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਗਠਨਾਂ ਦੇ ਹਰੇਕ ਮੈਂਬਰ ਨਾਲ ਮੁਲਾਕਾਤ ਕਰਾਂਗੇ ਅਤੇ ਇਹ ਭਰਤੀ 6 ਮਹੀਨਿਆਂ ਤੱਕ ਜਾਰੀ ਰਹੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
