Operation Blue Star: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ। 

Continues below advertisement


ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੂਨ 1984 ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜਖਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਨ੍ਹਾ ਕਿਹਾ ਕਿ ਹਰ ਸਾਲ ਇਹ ਦਿਨ ਆਉਂਦਿਆਂ ਹੀ ਸਿੱਖ ਕੌਮ ਨੂੰ ਕਾਂਗਰਸ ਸਰਕਾਰ ਵੱਲੋਂ ਕੀਤੇ ਤਸ਼ੱਦਦ ਯਾਦ ਆਉਂਦੇ ਹਨ।


ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾ ਦੱਸਿਆ ਕਿ ਜ਼ਖਮੀ ਹੋਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ 6 ਜੂਨ ਨੂੰ ਸੰਗਤ ਦੇ ਦਰਸ਼ਨ ਲਈ ਸਸ਼ੋਭਿਤ ਕੀਤੇ ਜਾਣਗੇ। ਉਨ੍ਹਾ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।


ਇਸ ਬਾਬਤ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਟਵੀਟ ਸਾਂਝਾ ਕਰਕੇ ਲਿਖਿਆ ਗਿਆ ਹੈ, 4 ਜੂਨ, 1984 ਦੀ ਘਟਨਾਵਾਂ ਜਦੋਂ ਫੌਜ ਨੇ ਗੋਲਾ ਤੇ ਗੋਲੀ ਚਲਾਈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁੱਖ ਆਸਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਲੈ ਜਾਏ ਜਾ ਸਕੇ।