Amritsar News: ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਆਉਂਦੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਪੁਲਿਸ ਫੋਰਸ ਦਾ ਜਾਇਜ਼ਾ ਲੈਣ ਲਈ ਐਤਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੰਜਾਬ ਪੁਲਿਸ ਦਿਖਾ ਰਹੀ ਹੈ ਸਖ਼ਤੀ
ਡੀਜੀਪੀ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡੀਜੀਪੀ ਪਰਮਿੰਦਰ ਸਿੰਘ ਭੰਡਾਲ ਵੀ ਸਨ। ਖਾਸ ਤੌਰ 'ਤੇ ਉਨ੍ਹਾਂ ਸੋਸ਼ਲ ਮੀਡੀਆ 'ਤੇ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਣ ਅਤੇ ਬਿਨਾਂ ਜਾਂਚ ਦੇ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਵਰਜਿਆ ਹੈ।
ਸਰਕਾਰ ਬੰਦ ਦੇ ਹੱਕ ਵਿੱਚ ਨਹੀਂ
ਜ਼ਿਕਰ ਕਰ ਦਈਏ ਕਿ ਗਰਮ ਖਿਆਲੀ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਇਸ ਸਾਲ ਬੰਦ ਦਾ ਸਮਰਥਨ ਕਰਦੀ ਨਜ਼ਰ ਨਹੀਂ ਆ ਰਹੀ। ਡੀਜੀਪੀ ਸ਼ੁਕਲਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਲੋਕ ਆਪਣੇ ਵਿਸ਼ਵਾਸ ਅਨੁਸਾਰ ਬੰਦ ਦਾ ਸਮਰਥਨ ਕਰ ਸਕਦੇ ਹਨ। ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।
ਗਰਮ ਖਿਆਲੀ ਜਥੇਬੰਦੀਆਂ ਦੇ ਆਗੂਆਂ ਨੂੰ ਕੀਤਾ ਜਾ ਸਕਦਾ ਨਜ਼ਰਬੰਦ
ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ। ਸਾਰਿਆਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਸੋਮਵਾਰ ਸ਼ਾਮ ਤੋਂ ਹੀ ਕੁਝ ਗਰਮ ਖਿਆਲੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ। ਇਸ ਵਾਰ ਪੁਲਿਸ ਸੁਰੱਖਿਆ ਨੂੰ ਲੈ ਕੇ ਕੋਈ ਲਾਪਰਵਾਹੀ ਨਹੀਂ ਵਰਤ ਸਕਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।