ਪੜਚੋਲ ਕਰੋ

SGPC: ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। 

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget