Amritsar News: ਇਟਲੀ ਦੇ ਸਫੀਰ ਵਿਨਸਿਨਜੋ ਡੀ ਲੁਕਾ ਤੇ ਯੂਰਪੀ ਯੂਨੀਅਨ ਦੇ ਸਫੀਰ ਉਗੋ ਅਸਤੂਤੋ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।


ਹਾਸਲ ਜਾਣਕਾਰੀ ਮੁਤਾਬਕ ਇਟਲੀ ਵਿਚ ਵੱਸਦਾ ਸਿੱਖ ਭਾਈਚਾਰਾ ਉੱਥੇ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਰਜਿਸਟਰਡ ਕਰਵਾਉਣਾ ਚਾਹੁੰਦਾ ਹੈ ਤੇ ਇਸ ਸਬੰਧ ਵਿਚ ਯਤਨ ਵੀ ਕੀਤੇ ਜਾ ਰਹੇ ਹਨ। ਇਟਲੀ ਤੇ ਯੂਰਪੀ ਯੂਨੀਅਨ ਦੇ ਸਫੀਰਾਂ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਨੂੰ ਵੀ ਇਸੇ ਦ੍ਰਿਸ਼ਟੀਕੋਣ ਤੋਂ ਦੇਖਿਆ ਜਾ ਰਿਹਾ ਹੈ।


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਸਟਰੀਆ ਵਿੱਚ ਸਿੱਖ ਧਰਮ ਨੂੰ ਮਾਨਤਾ ਮਿਲ ਚੁੱਕੀ ਹੈ। ਇਨ੍ਹਾਂ ਦੋਵਾਂ ਸਫੀਰਾਂ ਨੇ ਲਗਪਗ ਇਕ ਘੰਟਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਨ੍ਹਾਂ ਨਾਲ ਇੰਡੀਅਨ ਸਿੱਖ ਕਮਿਊਨਿਟੀ ਇਟਲੀ ਜਥੇਬੰਦੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ, ਕੁਲਦੀਪ ਸਿੰਘ ਭੰਡਾਲ, ਹਰਜਿੰਦਰ ਸਿੰਘ, ਸਤਪਾਲ ਸਿੰਘ ਨਾਗੀ, ਜਥੇਦਾਰ ਗੁਰਦਿਆਲ ਸਿੰਘ ਢਿੱਲਵਾਂ ਤੇ ਅਮਨਪ੍ਰੀਤ ਕੌਰ ਭੰਡਾਲ ਮੌਜੂਦ ਸਨ।


ਮੀਡੀਆ ਨਾਲ ਗੱਲਬਾਤ ਕਰਦਿਆਂ ਇਟਲੀ ਦੇ ਸਫ਼ੀਰ ਨੇ ਦੱਸਿਆ ਕਿ ਉਹ ਚਾਹੁੰਦੇ ਹਨ ਕਿ ਇਟਲੀ ਦੇ ਲੋਕਾਂ ਤੇ ਸਿੱਖ ਭਾਈਚਾਰੇ ਵਿਚਾਲੇ ਆਪਸੀ ਸਬੰਧ ਹੋਰ ਵੀ ਮਜ਼ਬੂਤ ਬਣਨ। ਇਸ ਰੂਹਾਨੀ ਅਸਥਾਨ ’ਤੇ ਆ ਕੇ ਮਨ ਨੂੰ ਸਕੂਨ ਮਿਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਸਫੀਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸਫੀਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ, ਸਿੱਖ ਧਰਮ ਤੇ ਲੰਗਰ ਪ੍ਰਥਾ ਬਾਰੇ ਵੀ ਜਾਣਕਾਰੀ ਦਿੱਤੀ ਗਈ।


ਇਹ ਵੀ ਪੜ੍ਹੋ: Solar AC in Summer: ਹੁਣ ਨਹੀਂ ਆਏਗਾ ਏਸੀ ਦਾ ਜ਼ਿਆਦਾ ਬਿੱਲ, ਸਰਕਾਰੀ ਸਕੀਮ ਦਾ ਉਠਾਏ ਫਾਇਦਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Weird News: ਔਰਤ ਨੇ ਦਿੱਤਾ ਆਪਣੀ ਹੀ ਪੋਤੀ ਨੂੰ ਜਨਮ, ਪੁੱਤ ਦੀ ਮੌਤ ਤੋਂ ਬਾਅਦ ਉਸਦੇ ਬੱਚੇ ਨੂੰ ਦਿੱਤਾ ਜਨਮ!