![ABP Premium](https://cdn.abplive.com/imagebank/Premium-ad-Icon.png)
Punjab ਸਰਕਾਰ ਦੇ ਇਸ ਫੈਸਲੇ ਤੋਂ ਕੇਂਦਰ ਸਰਕਾਰ ਹੋਈ ਖੁਸ਼, ਅਮਿਤ ਸ਼ਾਹ ਨੇ CM ਮਾਨ ਦੀ ਕੀਤੀ ਤਾਰੀਫ਼
Amit Shah with CM Mann - ਅੰਮ੍ਰਿਤਸਰ 'ਚ ਬੀਤੇ ਦਿਨ ਉੱਤਰੀ ਜ਼ੋਨਲ ਦੇ ਮੀਟਿੰਗ ਸੀ। ਜਿਸ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੀ। ਇਸ ਬੈਠਕ 'ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ
![Punjab ਸਰਕਾਰ ਦੇ ਇਸ ਫੈਸਲੇ ਤੋਂ ਕੇਂਦਰ ਸਰਕਾਰ ਹੋਈ ਖੁਸ਼, ਅਮਿਤ ਸ਼ਾਹ ਨੇ CM ਮਾਨ ਦੀ ਕੀਤੀ ਤਾਰੀਫ਼ Amit Shah said, Punjab has done good work in drug control, try more Punjab ਸਰਕਾਰ ਦੇ ਇਸ ਫੈਸਲੇ ਤੋਂ ਕੇਂਦਰ ਸਰਕਾਰ ਹੋਈ ਖੁਸ਼, ਅਮਿਤ ਸ਼ਾਹ ਨੇ CM ਮਾਨ ਦੀ ਕੀਤੀ ਤਾਰੀਫ਼](https://feeds.abplive.com/onecms/images/uploaded-images/2023/09/27/5b8f3f56cc06fd64f607a462ee7471b01695781178358785_original.jpg?impolicy=abp_cdn&imwidth=1200&height=675)
ਨਸ਼ਿਆਂ ਦੇ ਖਿਲਾਫ਼ ਪੰਜਾਬ ਵਿੱਚ ਪੁਲਿਸ ਵੱਲੋਂ ਮੁਹਿੰਮ ਤੇਜ਼ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਡਰੱਗ ਦੀਆਂ ਅਨੇਕਾ ਸਪਲਾਈਆਂ ਨੂੰ ਜ਼ਬਤ ਕੀਤਾ ਅਤੇ ਸਰਹੱਦ ਪਾਰੋਂ ਆਏ ਨਸ਼ੇ ਦੀ ਖੇਪ ਫੜਨ 'ਚ ਵੀ ਕਾਮਯਾਬੀ ਹਾਸਲ ਕੀਤੀ ਹੈ। ਇਸ ਨੂੰ ਲੈ ਕੇ ਹੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀਆਂ ਤਾਰੀਫ਼ਾਂ ਕੀਤੀਆਂ ਹਨ। ਕਿ ਪੰਜਾਬ ਸੂਬੇ ਨੇ ਨਸ਼ੇ ਖਿਲਾਫ਼ ਵਧੀਆਂ ਕਾਰਵਾਈ ਕੀਤੀ ਹੈ।
ਅੰਮ੍ਰਿਤਸਰ 'ਚ ਬੀਤੇ ਦਿਨ ਉੱਤਰੀ ਜ਼ੋਨਲ ਦੇ ਮੀਟਿੰਗ ਸੀ। ਜਿਸ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੀ। ਇਸ ਬੈਠਕ 'ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਡਰੱਗ ਕੰਟਰੋਲ ਦੇ ਮਾਮਲੇ 'ਚ ਚੰਗਾ ਕੰਮ ਕਰ ਰਿਹਾ ਹੈ।
ਪੰਜਾਬ ਨੂੰ ਹੋਰ ਉਪਰਾਲੇ ਕਰਨੇ ਚਾਹੀਦੇ ਹਨ। ਨਸ਼ਿਆਂ ਦੀ ਸਮੱਸਿਆ ਗੰਭੀਰ ਹੋ ਗਈ ਹੈ। ਇਸ ਨੂੰ ਹਰ ਕੀਮਤ 'ਤੇ ਕੰਟਰੋਲ ਕਰਨਾ ਹੋਵੇਗਾ। ਡਰੱਗ ਸਪਲਾਈ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਨੂੰ ਰੋਕਣ ਲਈ ਨਵੀਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਡਰੋਨ ਤਕਨੀਕ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਦੀ ਮੰਗ ਕੀਤੀ। ਸੀਐਮ ਭਗਵੰਤ ਮਾਨ ਨੇ ਕਿਹਾ, ਡਰੋਨ ਮੁੱਖ ਤੌਰ 'ਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਕੇਂਦਰ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਹੋਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)