Amritpal Singh challenged NSA: ਖਾਲਿਸਤਾਨੀ ਸਮਰਥਕ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ (ਦਿਹਾਤੀ) ਦੇ ਐਸਐਸਪੀ ਅਤੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਜਵਾਬਦੇਹ ਬਣਾਇਆ ਗਿਆ ਹੈ।


ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਐਨਐਸਏ ਦੇ ਤਹਿਤ ਉਸ ਖ਼ਿਲਾਫ਼ ਸਾਰੀ ਕਾਰਵਾਈ ਨੂੰ ਖਾਰਜ ਕੀਤਾ ਜਾਵੇ। ਇਸ ਵਿੱਚ ਉਸ ਦੀ ਕੈਦ ਨਾਲ ਸਬੰਧਤ 13 ਮਾਰਚ, 2024 ਦੇ ਹੁਕਮਾਂ ਨੂੰ ਰੱਦ ਕਰਨ ਅਤੇ ਉਸ ਤੋਂ ਬਾਅਦ ਦੇ 24 ਮਾਰਚ, 3 ਜੂਨ ਅਤੇ 6 ਜੂਨ ਦੇ ਹੁਕਮਾਂ ਨੂੰ ਸੂਬਾ ਸਰਕਾਰ ਦੀ ਪ੍ਰਵਾਨਗੀ ਨਾਲ ਰੱਦ ਕਰਨ ਦੀ ਮੰਗ ਕੀਤੀ ਗਈ ਹੈ।


ਉਸ ਦੀ ਕੈਦ ਨੂੰ ਜਾਰੀ ਰੱਖਣ ਦੇ ਹੁਕਮ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਠੀਕ ਪਹਿਲਾਂ 3 ਜੂਨ ਨੂੰ ਜਾਣਬੁੱਝ ਕੇ ਜਾਰੀ ਕੀਤੇ ਗਏ ਸਨ। ਇਸ ਦਾ ਕਾਰਨ ਇਹ ਸੀ ਕਿ ਸਰਕਾਰ ਕਹਿ ਸਕਦੀ ਹੈ ਕਿ ਉਸ ਨੂੰ ਇਸ ਗੱਲ ਦਾ ਕੋਈ ਗਿਆਨ ਨਹੀਂ ਸੀ ਕਿ ਪਟੀਸ਼ਨਰ ਨੂੰ ਸਾਂਸਦ ਮੈਂਬਰ ਚੁਣਿਆ ਗਿਆ ਸੀ।  


ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜੀ ਅਤੇ ਵੱਡੇ ਫਰਕ ਨਾਲ ਇਹ ਸੀਟ ਜਿੱਤੀ ਸੀ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਕਿਹਾ ਸੀ ਕਿ ਉਹ ਹੁਣ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਹੈ। ਜਦ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਤੋਂ ਕੋਈ ਖ਼ਤਰਾ ਨਹੀਂ ਹੈ ਤਾਂ ਫਿਰ ਸਰਕਾਰਾਂ ਕਿਉਂ ਡਰ ਰਹੀਆਂ ਹਨ। ਹੁਣ ਤਾਂ ਅੰਮ੍ਰਿਤਪਾਲ ਸਿੰਘ ਵਿੱਚ ਇੱਕ ਚੁਣਿਆ ਹੋਇਆ ਸਾਂਸਦ ਮੈਂਬਰ ਹੈ ਅਜਿਹਾ 'ਚ ਸਰਕਾਰ ਉਸ ਖਿਲਾਫ਼ ਲੱਗਾ ਐਨਐਸਏ ਤੁਰੰਤ ਹਟਾਏ। 


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial