Punjab News: ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ ਦੇ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਿਕੈਤ ਗ਼ੈਰ-ਪੰਜਾਬੀ ਹਨ, ਇਸ ਲਈ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।


ਇਸ ਦੇ ਨਾਲ ਹੀ ਉਨ੍ਹਾਂ ਵਿੱਕੀ ਥਾਮਸ ਨੂੰ ਸਿੱਖ ਮੁੱਦਿਆਂ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਥਾਮਸ ਗ਼ੈਰ-ਸਿੱਖ ਹੈ ਅਤੇ ਜੇਕਰ ਕੋਈ ਗ਼ੈਰ-ਸਿੱਖ ਸਿੱਖ ਮੁੱਦਿਆਂ ਤੋਂ ਦੂਰ ਰਹੇ ਤਾਂ ਚੰਗਾ ਹੈ।


ਅੰਮ੍ਰਿਤਪਾਲ ਸਿੰਘ ਨੇ ਖੁੱਲ ਕੇ ਖਾਲਿਸਤਾਨ ਦਾ ਸਮਰਥਨ ਕੀਤਾ। ਉਨ੍ਹਾਂ ਗੁਰਪਤਵੰਤ ਸਿੰਘ ਪੰਨੂ ਦਾ ਵੀ ਸਮਰਥਨ ਕਰਦਿਆਂ ਕਿਹਾ ਕਿ ਉਹ ਹਰ ਉਸ ਵਿਅਕਤੀ ਦੇ ਨਾਲ ਹਨ ਜੋ ਖਾਲਿਸਤਾਨ ਦਾ ਸਮਰਥਨ ਕਰਦਾ ਹੈ। ਇੰਨਾ ਹੀ ਨਹੀਂ, ਪੰਨੂੰ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਜਾਣ 'ਤੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸੇ ਨੂੰ ਅੱਤਵਾਦੀ ਅਤੇ ਕਿਸੇ ਨੂੰ ਸਾਧ ਕਰਾਰ ਦਿੰਦੀਆਂ ਹਨ।


ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅੰਮ੍ਰਿਤਪਾਲ ਸਿੰਘ ਨੇ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਤਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਅੰਮ੍ਰਿਤ ਸੰਚਾਰ ਵਿੱਚ ਇਸ ਸਾਲ ਅੰਮ੍ਰਿਤਪਾਲ ਸਿੰਘ ਵੀ ਸਿੱਖ ਸੰਗਤਾਂ ਨਾਲ ਪੁੱਜੇ ਹਨ।


ਸੁਨਾਮ ਵਿੱਚ ਖੁੱਲ੍ਹ ਰਹੇ ਡੇਰੇ ਬਾਰੇ...


ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੁਨਾਮ ਸ਼ਹਿਰ ਵਿੱਚ ਡੇਰਾ ਸਿਰਸਾ ਦਾ ਨਵਾਂ ਕੇਂਦਰ ਨਹੀਂ ਖੁੱਲ੍ਹਣ ਦੇਵਾਂਗੇ ਤੇ ਇਸ ਦਾ ਵਿਰੋਧ ਸੁਨਾਮ ਵਿੱਚ  ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ। ਅੰਮ੍ਰਿਤਪਾਲ ਨੇ ਕਿਹਾ ਕਿ ਇਹ ਸਿੱਧਾ ਸਿੱਧਾ ਸਿੱਖੀ ਨੂੰ ਕਮਜ਼ੋਰ ਕਰਨ ਤੇ ਡੇਰਾਵਾਦ ਨੂੰ ਉਕਸਾਉਣ ਦਾ ਮਨਸੂਬਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖੀ ਨੂੰ ਕਮਜ਼ੋਰ ਕਰਨ ਲਈ ਹਕੂਮਤਾਂ ਜਾਣ ਬੁੱਝ ਕੇ ਡੇਰਿਆਂ ਨੂੰ ਫੈਲਾ ਰਹੀਆਂ ਹਨ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।