Amritpal Singh: ਕੀ ਅੱਜ ਅੰਮ੍ਰਿਤਪਾਲ ਕਰੇਗਾ ਆਤਮ ਸਮਰਪਣ? ਜਥੇਦਾਰ ਨੇ ਬੁਲਾਈ ਵਿਸ਼ੇਸ਼ ਮੀਟਿੰਗ, ਸੁਰੱਖਿਆ ਏਜੰਸੀਆਂ ਅਲਰਟ 'ਤੇ
Amritpal Singh: ਪੰਜਾਬ ਵਿੱਚ ਸੰਭਾਵਨਾ ਹੈ ਕਿ ਅੰਮ੍ਰਿਤਪਾਲ ਅੱਜ (ਸ਼ੁੱਕਰਵਾਰ ਨੂੰ) ਆਤਮ ਸਮਰਪਣ ਕਰ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵਿਸ਼ੇਸ਼ ਮੀਟਿੰਗ ਸੱਦੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ..
Amritpal Singh: ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ 20 ਦਿਨਾਂ ਤੋਂ ਫ਼ਰਾਰ ਹਨ। ਅਜੇ ਤੱਕ ਪੁਲਿਸ ਉਸ ਦਾ ਕੋਈ ਸੁਰਾਗ ਨਹੀਂ ਲਗਾ ਸਕੀ ਹੈ। ਉਂਜ ਹੁਣ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਤਰਫ਼ੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੁਲਾਈ ਗਈ ‘ਵਿਸ਼ੇਸ਼ ਮੀਟਿੰਗ’ ਵਿੱਚ ਆਤਮ ਸਮਰਪਣ ਕਰ ਸਕਦੇ ਹਨ।
ਦੂਜੇ ਪਾਸੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਸਬੰਧੀ ਹਰਕਤ ਵਿੱਚ ਆ ਗਈਆਂ ਹਨ। ਪੁਲਿਸ ਕੋਸ਼ਿਸ਼ ਕਰ ਰਹੀ ਹੈ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਦਾਖ਼ਲ ਨਾ ਹੋਵੇ। ਇੰਨਾ ਹੀ ਨਹੀਂ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਬਾਰੇ ਕੁੱਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਇੱਕ ਵੀਡੀਓ ਜਾਰੀ ਕਰਕੇ ਜਥੇਦਾਰ ਨੂੰ ਸਰਬੱਤ ਖਾਲਸਾ ਸੱਦਣ ਦੀ ਮੰਗ ਕੀਤੀ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਜਿਹਾ ਕਰਨ ਦੀ ਬਜਾਏ ਸਿੱਧੇ ਤੌਰ ’ਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਸੂਤਰਾਂ ਅਨੁਸਾਰ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪਾਪਲਪ੍ਰੀਤ 27 ਮਾਰਚ ਨੂੰ ਹੁਸ਼ਿਆਰਪੁਰ ਪੁੱਜੇ ਤਾਂ ਉਨ੍ਹਾਂ ਨੇ ਇੱਕ ਗੁਰਦੁਆਰੇ ਵਿੱਚ ਸ਼ਰਨ ਲਈ ਸੀ।
ਇਹ ਵੀ ਪੜ੍ਹੋ: ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਕਾਇਮ ਕਰੇਗਾ ਮਿਸਾਲ : ਹਰਪਾਲ ਚੀਮਾ
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਇੱਕ ਪ੍ਰਮੁੱਖ ਵਿਅਕਤੀ ਨੇ ਅੰਮ੍ਰਿਤਸਰ ਜਾ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਸ ਦੇ ਜ਼ਰੀਏ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕਰਨ ਦੀ ਗੱਲ ਉਥੇ ਤੱਕ ਪਹੁੰਚਾਈ ਸੀ ਪਰ ਉਹ ਕਾਮਯਾਬ ਨਹੀਂ ਹੋ ਸਕਿਆ। ਹਾਲਾਂਕਿ, ਇਹ ਸਪੱਸ਼ਟ ਹੋ ਗਿਆ ਹੈ ਕਿ ਜਿਸ ਗੁਰਦੁਆਰੇ ਵਿੱਚ ਅੰਮ੍ਰਿਤਪਾਲ ਠਹਿਰਿਆ ਸੀ, ਉਸ ਦਾ ਉਥੋਂ ਦਾ ਪੁਰਾਣਾ ਲਿੰਕ ਸੀ। ਫਰਵਰੀ ਦੇ ਪਹਿਲੇ ਹਫ਼ਤੇ ਉਹ ਉਥੇ ਹੋਏ ਸਮਾਗਮ ਵਿੱਚ ਸ਼ਾਮਿਲ ਹੋਏ ਸੀ। ਇਸ ਸਬੰਧੀ ਉਸ ਇਲਾਕੇ ਵਿੱਚ ਪੋਸਟਰ ਵੀ ਲਾਏ ਗਏ ਹਨ। ਅਜਿਹੇ 'ਚ ਏਜੰਸੀਆਂ ਹੁਣ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਸਰਹੱਦ ਦੇ ਇਲਾਕਿਆਂ 'ਚ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ ਤਾਂ ਜੋ ਇਸ 'ਤੇ ਕਾਬੂ ਪਾਇਆ ਜਾ ਸਕੇ।
ਇਹ ਵੀ ਪੜ੍ਹੋ: Punjab News : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਤੱਤਾਂ ਵਿਰੁੱਧ ਸੂਬੇ 'ਚ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ