Punjab news: ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ, ਰੱਖੀ ਆਹ ਮੰਗ
Amritsar news: ਅੰਮ੍ਰਿਤਪਾਲ ਸਿੰਘ ਦੇ ਮਾਪੇ ਅਤੇ ਸਿੱਖ ਜੱਥੇਬੰਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
Amritsar news: ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸ਼ਿਫ਼ਟ ਕਰਨ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਦੀ ਮਾਂ ਬਲਵਿੰਦਰ ਕੌਰ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਿੱਖ ਜੱਥੇਬੰਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਉੱਥੇ ਹੀ ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹਨ। ਉਹ ਡੀਸੀ ਅੰਮ੍ਰਿਤਸਰ ਨੂੰ ਮਿਲਣ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਹੋਰ ਜਾਣਕਾਰੀ ਦੇਣਗੇ। ਅੰਮ੍ਰਿਤਪਾਲ ਦੀ ਮਾਤਾ ਨੇ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਜਲ ਨਹੀਂ ਛੱਕਦਾ, ਉਹ ਵੀ ਭੁੱਖ ਹੜਤਾਲ ’ਤੇ ਰਹਿਣਗੇ।
ਇਹ ਵੀ ਪੜ੍ਹੋ: Farmer Protest: ਕਿਸਾਨਾਂ 'ਤੇ ਪੈਲੇਟ ਗੰਨ ਨਾਲ ਹਮਲਾ, ਹਰਿਆਣਾ ਪੁਲਿਸ ਦਾ ਝੂਠ ਬੇਨਕਾਬ ! ਜਾਣੋ ਕਿੰਨੀ ਖ਼ਤਰਨਾਕ ਇਹ ਗੰਨ ?
ਅੰਮ੍ਰਿਤਪਾਲ ਦੀ ਮਾਤਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਿਹਾ ਕਿ ਪ੍ਰਸ਼ਾਸਨ ਨੇ ਵੀ ਉਨ੍ਹਾਂ ਦੀ ਕੋਈ ਮੰਗ ਨਹੀਂ ਮੰਨੀ। ਡਿਬਰੂਗੜ੍ਹ ਜੇਲ੍ਹ ਅਤੇ ਅੰਮ੍ਰਿਤਸਰ ਜੇਲ੍ਹ ਵਿੱਚ ਕੈਦੀ ਭੁੱਖ ਹੜਤਾਲ ’ਤੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਹੁਣ ਪ੍ਰਸ਼ਾਸਨ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਹ 84 ਦੀ ਘਟਨਾ ਨੂੰ ਦੁਹਰਾਉਣਾ ਚਾਹੁੰਦੇ ਹਨ ਅਤੇ ਫਿਰ ਸਿੰਘ ਨੂੰ ਬਚਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਮੂਹ ਮੈਂਬਰ ਭੁੱਖ ਹੜਤਾਲ ’ਤੇ ਬੈਠਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹੈਰੀਟੇਜ ਸਟਰੀਟ ’ਤੇ ਬੈਠ ਗਏ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਬੀਤੇ ਦਿਨੀਂ ਅੰਮ੍ਰਿਤਲਾਲ ਦੇ ਮਾਪੇ ਡੀਸੀ ਘਨਸ਼ਿਆਮ ਥੋਰੀ ਨੂੰ ਵੀ ਮਿਲੇ ਸਨ ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਮੱਦੇਨਜ਼ਰ ਅੱਜ ਉਹ ਸਿੱਖ ਜਥੇਬੰਦੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਇਕੱਠੇ ਹੋਏ।
ਜ਼ਿਕਰ ਕਰ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 18 ਮਾਰਚ 2023 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਕੁਝ ਘੰਟਿਆਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਉਸ ਦੇ ਨਾਲ ਉਸ ਦੇ 9 ਸਾਥੀ ਵੀ ਇਸ ਜੇਲ੍ਹ ਵਿੱਚ ਬੰਦ ਹਨ। ਅਜਨਾਲਾ ਥਾਣੇ 'ਤੇ ਹਮਲਾ ਕਰਨ ਦੇ ਦੋਸ਼ 'ਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕਰ ਰਹੇ ਹਨ।