(Source: ECI/ABP News/ABP Majha)
Amritsar News: ਅੰਮ੍ਰਿਤਪਾਲ ਦੀ ਸਰਕਾਰ ਨੂੰ ਮੁੜ ਚੇਤਾਵਨੀ, ਕਾਮਰੇਡਾਂ ਦੇ ਅਸਲਾ ਲਾਇਸੈਂਸ ਰੱਦ ਹੋਣ 'ਤੇ ਕਿਹਾ- ਸਿੱਖ ਨੇ ਸਾਰੀ ਉਮਰ ਨਿਹੱਥੇ ਨਹੀਂ ਰਹਿਣ
Amritsar News: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਅੰਮਿ੍ਤਪਾਲ ਸਿੰਘ ਸੋਮਵਾਰ ਨੂੰ ਬਾਬਾ ਫੂਲਾ ਸਿੰਘ ਅਕਾਲੀ ਦੇ 200 ਸਾਲਾ ਸ਼ਹੀਦੀ ਪੁਰਬ ਮੌਕੇ ਕਰਵਾਏ ਪ੍ਰੋਗਰਾਮ 'ਚ...
Amritsar News: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਅੰਮਿ੍ਤਪਾਲ ਸਿੰਘ ਸੋਮਵਾਰ ਨੂੰ ਬਾਬਾ ਫੂਲਾ ਸਿੰਘ ਅਕਾਲੀ ਦੇ 200 ਸਾਲਾ ਸ਼ਹੀਦੀ ਪੁਰਬ ਮੌਕੇ ਕਰਵਾਏ ਪ੍ਰੋਗਰਾਮ 'ਚ ਅੰਮਿ੍ਤਸਰ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਉਹੀ ਸ਼ਬਦ ਦੁਹਰਾਏ ਜੋ ਉਹ ਅਜਨਾਲਾ ਹਿੰਸਾ ਤੋਂ ਪਹਿਲਾਂ ਦੁਹਰਾਉਂਦੇ ਰਹੇ ਸਨ।
ਅੰਮ੍ਰਿਤਸਰ ਪੁੱਜੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਬਾਬਾ ਫੂਲਾ ਸਿੰਘ ਅਕਾਲੀ ਦੇ 200 ਸਾਲਾ ਸ਼ਹੀਦੀ ਪੁਰਬ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮੱਥਾ ਟੇਕਣ ਆਏ ਸਨ। ਇੱਥੇ ਸਾਰੇ ਸਮੂਹਾਂ ਨੂੰ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਨੂੰ ਜਦੋਂ ਉਸ ਦੇ ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰਨ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਹੁਕਮ ਨਹੀਂ ਮੰਨਦਾ। ਪੰਥ ਤੋਂ ਪੁੱਛ ਕੇ ਮੌਕੇ 'ਤੇ ਹੀ ਫੈਸਲਾ ਲਿਆ ਜਾਵੇਗਾ। ਭਜਦੇ ਨੂੰ ਵਾਣ (ਤੀਰ) ਇਕੋ ਜੇ ਹੁੰਦੇ ਨੇ…. ਜੇਕਰ ਉਨ੍ਹਾਂ (ਸਰਕਾਰ) ਨੇ ਇਹ ਫੈਸਲਾ ਕਰ ਲਿਆ ਹੈ ਕਿ ਸਿੱਖਾਂ ਨੂੰ ਨਿਹੱਥੇ ਕਰਨਾ ਹੈ ਤਾਂ ਸਿੱਖਾਂ ਨੂੰ ਵੀ ਸਾਰੀ ਉਮਰ ਨਿਹੱਥੇ ਨਹੀਂ ਰਹਿਣਾ ਚਾਹੀਦਾ।
ਅੰਮ੍ਰਿਤਪਾਲ ਸਿੰਘ ਦੀ ਇਹ ਪਹਿਲੀ ਧਮਕੀ ਨਹੀਂ ਹੈ। ਅੰਮ੍ਰਿਤਸਰ 'ਚ ਅਜਨਾਲਾ ਹਿੰਸਾ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ। ਫਿਰ ਵੀ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਘਟਨਾ ਵਾਲੇ ਦਿਨ ਤੱਕ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਸੀ-ਭਜਦੇ ਨੂੰ ਵਾਣ ਇਕੋ ਜੇ ਹੁੰਦੇ ਨੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਘਟਨਾ ਵਾਲੇ ਦਿਨ ਸਵੇਰੇ 11 ਵਜੇ ਦਾ ਸਮਾਂ ਦਿੱਤਾ ਸੀ।
ਇਹ ਵੀ ਪੜ੍ਹੋ: Patiala News: ਸੁਨੀਲ ਜਾਖੜ ਨੇ 'ਆਪ' 'ਤੇ ਸਾਧਿਆ ਨਿਸ਼ਾਨਾ, ਕਿਹਾ- ਦਿੱਲੀ ਵਾਲੇ ਚਲਾ ਰਹੇ ਹਨ ਸਰਕਾਰ, ਪੰਜਾਬ ਦੇ ਲਈ ਫਿੱਟ ਨਹੀਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: 103 ਸਾਲ ਦੀ ਦਾਦੀ ਨਿਯਮਤ ਜਿਮ 'ਚ ਵਹਾਉਂਦੀ ਹੈ ਪਸੀਨਾ, ਫਿਟਨੈੱਸ ਦੇਖ ਕੇ ਰਹਿ ਜਾਓਗੇ ਹੈਰਾਨ