ਪੜਚੋਲ ਕਰੋ

ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ

Amritsar News : ਅੰਮ੍ਰਿਤਸਰ ਦੇ ਮਹਿਤਾ ਥਾਣਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਦਾਤ ਤੋਂ ਕਰੀਬ 60 ਦਿਨਾਂ ਬਾਅਦ ਪੁਲਿਸ ਨੇ ਇਸ ਕੇਸ ਦੇ ਦੋ ਮ

Amritsar News : ਅੰਮ੍ਰਿਤਸਰ ਦੇ ਮਹਿਤਾ ਥਾਣਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਦਾਤ ਤੋਂ ਕਰੀਬ 60 ਦਿਨਾਂ ਬਾਅਦ ਪੁਲਿਸ ਨੇ ਇਸ ਕੇਸ ਦੇ ਦੋ ਮੁੱਖ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਹੁਣ ਦੋ ਮੁੱਖ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਜਾਂਚ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਅਜੇ ਵੀ ਫ਼ਰਾਰ ਹੈ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਥਾਣਾ ਮਹਿਤਾ ਦੀ ਐਸਐਚਓ ਸਿਮਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਰਜਤ ਉਰਫ਼ ਖੁੰਡਾ ਅਤੇ ਆਰੀਅਨ ਸਕੇ ਭਰਾ ਹਨ ਅਤੇ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਦੋਵੇਂ ਇਸ ਸਮੇਂ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਸਨ। ਅਮਰਜੋਤ ਕਤਲ ਕੇਸ ਵਿੱਚ ਨਾਮਜ਼ਦ ਹੋਣ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ।

ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਦੋਵਾਂ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਉਹ ਸ਼ਗਨਪ੍ਰੀਤ ਨਾਮ ਦੇ ਵਿਅਕਤੀ ਦੇ ਕਹਿਣ 'ਤੇ ਮਹਿਤਾ ਇਲਾਕੇ ਵਿੱਚ ਆਏ ਸਨ। ਉੱਥੇ ਉਨ੍ਹਾਂ ਦੀ ਮੁਲਾਕਾਤ ਗੁਰਪ੍ਰੀਤ ਸਿੰਘ ਉਰਫ਼ ਬੋਬੀ ਨਾਲ ਹੋਈ, ਜਿਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਵਾਰਦਾਤ ਦੀ ਯੋਜਨਾ ਬਣਾਈ। ਪੁਲਿਸ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਜਲਾਲ ਵਿੱਚ 17 ਸਾਲਾ ਅਮਰਜੋਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਕਤਲ ਤੋਂ ਬਾਅਦ 8,500 ਰੁਪਏ ਦੇ ਕੇ ਭੇਜਿਆ ਵਾਪਸ

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਬਾਅਦ ਗੁਰਪ੍ਰੀਤ ਸਿੰਘ ਉਰਫ਼ ਬੋਬੀ ਨੇ ਕਥਿਤ ਤੌਰ 'ਤੇ ਵਰਤਿਆ ਗਿਆ ਪਿਸਤੌਲ ਵਾਪਸ ਆਪਣੇ ਕੋਲ ਰੱਖ ਲਿਆ ਅਤੇ ਦੋਵਾਂ ਕਥਿਤ ਸ਼ੂਟਰਾਂ ਨੂੰ 8,500 ਰੁਪਏ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਬੱਸ ਰਾਹੀਂ ਅੰਮ੍ਰਿਤਸਰ ਵਾਪਸ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਤਲ ਦੇ ਪਿੱਛੇ ਅਸਲ ਮਕਸਦ ਕੀ ਸੀ। ਅਜੇ ਤੱਕ ਇਸ ਕਤਲ ਕਾਂਡ ਦੀ ਸਪੱਸ਼ਟ ਵਜ੍ਹਾ ਸਾਹਮਣੇ ਨਹੀਂ ਆ ਸਕੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਕਤਲ ਮਾਮਲੇ ਵਿੱਚ ਹੁਣ ਤੱਕ ਕੁੱਲ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਪੰਜ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ, ਜਦਕਿ ਇੱਕ ਮੁਲਜ਼ਮ ਅਜੇ ਵੀ ਫ਼ਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਫ਼ਰਾਰ ਦੋਸ਼ੀ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget