ਪੜਚੋਲ ਕਰੋ

ਪੰਜਾਬੀਆਂ ਲਈ ਖੁਸ਼ਖਬਰੀ ! ਟੋਰਾਂਟੋ ਅਤੇ ਨਿਉਯਾਰਕ ਤੋਂ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

Amritsar News : ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ,

Amritsar News : ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਂਹੀ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਜ਼ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਹੈ। ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨਵੀ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ।

ਗੁਮਟਾਲਾ ਨੇ ਦੱਸਿਆ, ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਅਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੋਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਅਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਦਾ ਸੰਚਾਲਨ ਸ਼ੁਰੂ ਕੀਤਾ ਸੀ। ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਅਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀ ਚਾਰਟਰ ਉਡਾਣਾਂ ਦੇ ਸੰਚਾਲਨ ਤੋਂ ਬਾਅਦ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਇਹਨਾਂ ਦੇ ਸੰਚਾਲਨ ਨਾਲ ਅੰਮ੍ਰਿਤਸਰ ਹੁਣ ਇਟਲੀ ਦੇ 3 ਹਵਾਈ ਅੱਡਿਆਂ ਨਾਲ ਜੁੜਿਆ ਹੈ।

 ਇਹ ਵੀ ਪੜ੍ਹੋ :  ਆਮ ਆਦਮੀ ਕਲੀਨਿਕਾਂ ਨੂੰ ਝਟਕਾ ! ਮੁਫਤ ਟੈਸਟਾਂ ਸੇਵਾਵਾਂ ਹੋ ਸਕਦੀਆਂ ਪ੍ਰਭਾਵਿਤ, ਕ੍ਰਿਸ਼ਨਾ ਡਾਇਗਨੌਸਟਿਕਸ ਵੱਲੋਂ ਸੇਵਾਵਾਂ ਦੇਣ ਤੋਂ ਇਨਕਾਰ, ਖਹਿਰਾ ਨੇ ਸਾਧਿਆ AAP 'ਤੇ ਨਿਸ਼ਾਨਾ

ਨਿਓਸ ਦੁਆਰਾ ਆਪਣੀ ਵੈਬਸਾਈਟ 'ਤੇ ਉਪਲਬਧ ਸਮਾਂਸੂਚੀ ਅਨੁਸਾਰ, ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਭੇਜੇਗੀ ਸਿੰਗਾਪੁਰ, 4 ਮਾਰਚ ਨੂੰ 30 ਪ੍ਰਿੰਸੀਪਲ ਜਾਣਗੇ ਸਿੰਗਾਪੁਰ

ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁੱਕਰਵਾਰ ਨੂੰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਉੱਥੋਂ ਫਿਰ ਸਵੇਰੇ 10 ਵਜੇ ਰਵਾਨਾ ਹੋ ਕੇ ਉਸੇ ਦਿਨ ਸ਼ੁੱਕਰਵਾਰ ਰਾਤ 9:15 ਵਜੇ ਅੰਮ੍ਰਿਤਸਰ ਪਹੁੰਚੇਗੀ। ਯਾਤਰੀ ਮਿਲਾਨ ਵਿਖੇ 3 ਘੰਟੇ 10 ਮਿੰਟ ਲਈ ਰੁਕਣਗੇ। ਟੋਰਾਂਟੋ ਤੋਂ ਅੰਮ੍ਰਿਤਸਰ ਦਾ ਸਫਰ ਸਿਰਫ 18 ਘੰਟੇ 45 ਮਿੰਟ ਅਤੇ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਦੂਰੀ 21 ਘੰਟੇ 15 ਮਿੰਟ ਵਿੱਚ ਪੂਰੀ ਕੀਤੀ ਜਾਵੇਗੀ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਆਪਣੇ 359 ਸੀਟਾਂ ਵਾਲੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕਰੇਗੀ।

ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਸਰੀ ਕੈਨੇਡਾ ਤੋਂ ਇਨੀਸ਼ੀਏਟਿਵ ਦੇ ਕੋ-ਕਨਵੀਨਰ ਮੋਹਿਤ ਧੰਜੂ ਵਲੋਂ ਕੈਨੇਡਾ ਦੀ ਸੰਸਦ ਵਿੱਚ ਦਾਇਦ ਇੱਕ ਪਟੀਸ਼ਨ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਪਟੀਸ਼ਨ ਤੇ ਇਕ ਮਹੀਨੇ ਦੇ ਸਮੇਂ ਵਿੱਚ 19000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਦਸਤਖਤ ਕੀਤੇ ਸਨ, ਜਿਸ ਦੇ ਨਤੀਜੇ ਵਜੋਂ ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਜ਼ ਵੱਲੋਂ ਸੰਸਦ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਨਾਂ ਬਾਰੇ ਪੂਰਜ਼ੋਰ ਮੰਗ ਉਠਾਈ ਗਈ ਸੀ। ਇਸ ਉਪਰੰਤ ਕੈਨੇਡੀਅਨ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਵੀ ਮਈ 2022 ਵਿੱਚ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਬਾਰੇ ਗੱਲ ਕੀਤੀ ਸੀ। ਗੁਮਟਾਲਾ ਨੇ ਕਿਹਾ ਕਿ ਇਟਲੀ ਦੇ ਰਸਤੇ ਇਸ ਨਵੇਂ ਰੂਟ ਦੀ ਸ਼ੁਰੂਆਤ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਸੰਭਾਵਨਾ ਬਾਰੇ ਹੋਰ ਏਅਰਲਾਈਨਾਂ ਲਈ ਠੋਸ ਸਬੂਤ ਪ੍ਰਦਾਨ ਕਰੇਗੀ।

ਵੈਨਕੂਵਰ ਅਤੇ ਅੰਮ੍ਰਿਤਸਰ ਤੋਂ ਇੱਕ ਸਾਂਝੇ ਬਿਆਨ ਵਿੱਚ ਕੈਨੇਡਾ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਅਤੇ ਅੰਮ੍ਰਿਤਸਰ ਤੋਂ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਤੋਂ ਹਰ ਸਾਲ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਆ ਰਹੇ ਹਨ, ਜਦੋਂ ਕਿ ਇਸ ਸਮੇਂ ਕੈਨੇਡਾ ਵਿਚ ਵਸਦੇ ਹਜ਼ਾਰਾਂ ਪ੍ਰਵਾਸੀ ਹਰ ਸਾਲ ਪੰਜਾਬ ਆਉਂਦੇ ਹਨ। ਉਨ੍ਹਾਂ ਦੇ ਮੌਜੂਦਾ ਵਿਕਲਪ ਅੰਮ੍ਰਿਤਸਰ ਤੋਂ ਦਿੱਲੀ ਰਾਹੀਂ ਉਡਾਣਾਂ, ਜਾਂ ਸੜਕ ਅਤੇ ਰੇਲ ਰਾਹੀਂ ਪੰਜਾਬ ਤੋਂ ਦਿੱਲੀ ਜਾ ਕੇ ਕੈਨੇਡਾ ਲਈ ਉਡਾਣਾਂ ਹਨ। ਇੱਥੋਂ ਤੱਕ ਕਿ ਏਅਰ ਇੰਡੀਆ ਅਤੇ ਏਅਰ ਕੈਨੇਡਾ ਦੁਆਰਾ ਸਿੱਧੀਆਂ ਦਿੱਲੀ-ਟੋਰਾਂਟੋ ਉਡਾਣਾਂ ਨਾਲ ਵੀ, ਖਿੱਤੇ ਦੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਵਿਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿਚ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜਾਰ ਕਰਨਾ ਅਤੇ ਸਮਾਨ ਦਾ ਮੁੜ ਤੋਂ ਜਮਾਂ ਕਰਵਾਉਣਾ ਹੈ। ਭਾਂਵੇ ਇਹ ਉਡਾਣ ਟੋਰਾਂਟੋ ਅਤੇ ਵੈਨਕੂਵਰ ਤੋਂ ਸਿੱਧਾ ਅੰਮ੍ਰਿਤਸਰ ਲਈ ਉਡਾਣਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਨਹੀਂ ਕਰਦੀ, ਫਿਰ ਵੀ ਹਜ਼ਾਰਾਂ ਲੋਕਾਂ ਲਈ ਪੰਜਾਬ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget