Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਪੰਜਾਬ ਪੁਲਿਸ ਦੇ ਇੱਕ ASI ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ
Amritsar ASI Death : ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਪੰਜਾਬ ਪੁਲਿਸ ਦੇ ਇੱਕ ASI ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਇਲਾਕੇ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ ਡਿਊਟੀ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਉਹ ਆਪਣਾ ਪਿਸਤੌਲ ਸਾਫ਼ ਕਰਨ ਲੱਗ ਪਿਆ। ਇਸੇ ਸਮੇਂ ਅਚਾਨਕ ਪਿਸਤੌਲ ਵਿੱਚੋਂ ਗੋਲੀ ਚੱਲ ਗਈ, ਜੋ ਉਸ ਦੇ ਗਲੇ ਦੇ ਨੇੜੇ ਲੱਗੀ।
ਗੋਲੀ ਲੱਗਣ ਕਾਰਨ ਏਐਸਆਈ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਮੁੱਢਲੀ ਜਾਣਕਾਰੀ ਅਨੁਸਾਰ ਇਸ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਅਤੇ ਹੋਰ ਹਾਲਾਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















