2 ISI-Backed Terrorists Nabbed with RPG: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਖੁਫੀਆ ਕਾਰਵਾਈ ਵਿੱਚ ਦੋ ਅੱਤਵਾਦੀ ਆਰੋਪੀਆਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਆਧੀ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਦੌਰਾਨ ਪੁਲਿਸ ਨੇ ਇੱਕ ਰਾਕਟ ਪ੍ਰੋਪੈਲਡ ਗ੍ਰੇਨੇਡ (RPG) ਵੀ ਬਰਾਮਦ ਕੀਤਾ ਹੈ।
ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਦੋਵੇਂ ਆਰੋਪੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਇੱਕ ਓਪਰੇਟਿਵ ਦੇ ਸੰਪਰਕ ਵਿੱਚ ਸਨ, ਜਿਸ ਨੇ ਇਨ੍ਹਾਂ ਨੂੰ ਇਹ ਖਤਰਨਾਕ ਹਥਿਆਰ ਮੁਹੱਈਆ ਕਰਵਾਇਆ ਸੀ। ਇਸ ਤੋਂ ਇਲਾਵਾ, ਇਨ੍ਹਾਂ ਦਾ ਸੰਪਰਕ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਵਿਕੀ ਨਾਲ ਵੀ ਸੀ।
ਹਮਲੇ ਦੀ ਸੀ ਯੋਜਨਾ
ਸੂਤਰਾਂ ਅਨੁਸਾਰ, ਇਸ RPG ਦਾ ਇੱਕ ਨਿਰਧਾਰਿਤ ਅੱਤਵਾਦੀ ਹਮਲੇ ਵਿੱਚ ਵਰਤੋਂ ਲਈ ਕੀਤਾ ਜਾਣਾ ਸੀ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਘਰਿੰਡਾ, ਅੰਮ੍ਰਿਤਸਰ ਵਿੱਚ ਐਫ਼ਆਈਆਰ ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਉਜਾਗਰ ਕਰਨ ਲਈ ਜਾਂਚ ਜਾਰੀ ਹੈ।
ਆਈਐੱਸਆਈ ਪ੍ਰਾਯੋਜਿਤ ਅੱਤਵਾਦ ਵਿਰੁੱਧ ਸਖ਼ਤ ਰੁਖ਼
ਡੀਜੀਪੀ ਨੇ ਕਿਹਾ ਕਿ ਉਸਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਕਿਸਤਾਨ ਦੀ ਆਈਐਸਆਈ ਦੁਆਰਾ ਸਪਾਂਸਰ ਕੀਤੇ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈਟਵਰਕ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।