Amritsar Blast:ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਕਰਕੇ ਅੰਮ੍ਰਿਤਸਰ ਵਿਖੇ ਧਮਾਕੇ ਦੀਆਂ ਖਬਰਾਂ ਆ ਰਹੀਆਂ ਸਨ। 10 ਮਈ ਯਾਨੀਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਸੀ। ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ।



ਡੀਜੀਪੀ ਗੌਰਵ ਯਾਦਵ ਨੇ ਕੀਤਾ ਟਵੀਟ

 

 

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਹੈ ਕਿ 'ਪੁਲਿਸ ਨੇ ਧਮਾਕਿਆਂ ਦਾ ਮਾਮਲਾ ਸੁਲਝਾਇਆ ਲਿਆ ਹੈ...5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਅੱਜ ਪ੍ਰੈਸ ਕਾਨਫਰੰਸ ਕਰਨਗੇ..'

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸ਼ਾਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ' 






5 ਜਣਿਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ 


ਇਸੇ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ 5 ਜਣਿਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਮਾਮਲੇ ਦੀ ਗੁੱਥੀ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ।


 


ਪਹਿਲੇ ਦੋ ਧਮਾਕੇ ਹਰਿਮੰਦਰ ਸਾਹਿਬ, ਬੀਤੀ ਰਾਤ ਹੋਇਆ ਤੀਜਾ ਧਮਾਕਾ


ਪਹਿਲੇ ਦੋ ਧਮਾਕੇ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਵਿਰਾਸਤੀ ਗਲਿਆਰੇ ਵਿੱਚ ਹੋਏ ਸਨ, ਪਰ ਇਹ ਕਰੀਬ ਡੇਢ ਕਿਲੋ ਮੀਟਰ ਦੂਰ ਹਰਿਮੰਦਰ ਸਾਹਿਬ ਗਲਿਆਰੇ ਵਿੱਚ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਇਆ ਹੈ। ਤੀਜਾ ਧਮਕਾ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।