ਪੜਚੋਲ ਕਰੋ

Amritsar 'ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇੱਕ ਭਾਰਤੀ ਨਾਗਰਿਕ ਹਿਰਾਸਤ 'ਚ , AK-47 ਅਤੇ 368 ਕਾਰਤੂਸ ਮਿਲੇ

Amritsar News : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ।

Amritsar News : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। BSF ਦੀ 117 ਬਟਾਲੀਅਨ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਹਰੜ ਖੁਰਦ ਪਿੰਡ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਹਿਰਾਸਤ ਵਿੱਚ ਲਿਆ, ਜਿਸ ਦੀ ਨਿਸ਼ਾਨਦੇਹੀ 'ਤੇ ਇਹ ਹਥਿਆਰ ਬਰਾਮਦ ਕੀਤੇ ਗਏ।

BSF ਨੂੰ ਵੀਰਵਾਰ ਰਾਤ ਇੱਕ ਖਾਸ ਖੁਫੀਆ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਅਜਨਾਲਾ (ਅੰਮ੍ਰਿਤਸਰ ਦਿਹਾਤੀ) ਦੇ ਹਰੜ ਖੁਰਦ ਪਿੰਡ ਵਿੱਚ ਇਹ ਕਾਰਵਾਈ ਕੀਤੀ ਗਈ। ਬਰਾਮਦ ਸਮੱਗਰੀ ਵਿੱਚ ਇੱਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ, ਇੱਕ ਬੁਲੇਟਪ੍ਰੂਫ ਜੈਕਟ ਅਤੇ 368 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਸਾਲ 2026 ਵਿੱਚ ਜਨਵਰੀ ਤੋਂ ਜੂਨ (ਹੁਣ ਤੱਕ) ਅੰਮ੍ਰਿਤਸਰ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਸਰਹੱਦ ਪਾਰ (ਪਾਕਿਸਤਾਨ/ਆਈਐਸਆਈ ਨਾਲ ਜੁੜੇ) ਅਤੇ ਸਥਾਨਕ ਗੈਂਗਸਟਰਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਅਤਿ ਆਧੁਨਿਕ ਹਥਿਆਰ, ਗ੍ਰਨੇਡ, ਕਾਰਤੂਸ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਗ੍ਰਿਫ਼ਤਾਰ ਵਿਅਕਤੀ ਤੋਂ ਪੁੱਛਗਿੱਛ ਜਾਰੀ

BSF ਅਧਿਕਾਰੀਆਂ ਦੇ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਨੈੱਟਵਰਕ ਦੇ ਪਿੱਛੇ ਕੌਣ ਲੋਕ ਸਰਗਰਮ ਹਨ। BSF ਨੇ ਸਰਹੱਦੀ ਖੇਤਰ ਵਿੱਚ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।

ਸਰਹੱਦੀ ਇਲਾਕਿਆਂ ਵਿੱਚ ਐਂਟੀ-ਡਰੋਨ ਸਿਸਟਮ ਲਗਾਏ ਗਏ

ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ। ਹਾਲਾਂਕਿ ਹੁਣ GPS ਪ੍ਰਣਾਲੀ ਦੀ ਮਦਦ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ। ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਅਨੁਸਾਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਅਤੇ BSF ਦੇ ਸਹਿਯੋਗ ਨਾਲ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਲਈ ਨਵੀਂ ਤਕਨਾਲੋਜੀ 'ਤੇ ਕੰਮ ਕੀਤਾ ਜਾ ਰਿਹਾ ਹੈ। ਪਹਿਲਾਂ ਦੇ ਮੁਕਾਬਲੇ ਸਥਿਤੀ ਵਿੱਚ ਕਾਫ਼ੀ ਸੁਧਾਰ ਆਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget