Amritsar News : ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਅੱਜ ਜੇਲ੍ਹ ਸੁਪਰਡੈਂਟ ਵੱਲੋਂ ਬੈਰਕਾਂ 'ਚ ਕੀਤੀ ਗਈ ਛਾਪੇਮਾਰੀ ਦੌਰਾਨ 2 ਮੋਬਾਇਲ ਜਬਤ ਕੀਤੇ ਗਏ ਹਨ। ਜੇਲ ਸੁਪਰਡੈਂਟ ਸੁਰਿੰਦਰਪਾਲ ਸਿੰਘ ਮੁਤਾਬਕ ਜੇਲ੍ਹ 'ਚ ਰੋਜ਼ਾਨਾ ਹੋ ਰਹੀ ਛਾਪੇਮਾਰੀ ਦੇ ਚੱਲਦੇ ਅੱਜ ਵੀ ਸਵੇਰੇ ਬੈਰਕਾਂ ਦੀ ਜਾਂਚ ਦੌਰਾਨ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ ਜਦਕਿ ਪਿਛਲੇ ਤਿੰਨ ਦਿਨਾਂ 'ਚ ਬੈਰਕਾਂ 'ਚ ਕੀਤੀ ਗਈ ਛਾਪੇਮਾਰੀ 'ਚ 12 ਮੋਬਾਇਲ ਬਰਾਮਦ ਕੀਤੇ ਗਏ ਹਨ ਤੇ ਇਸ ਦੀ ਜਾਣਕਾਰੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Drug Racket Cases : ਡਰੱਗਜ਼ ਰੈਕੇਟ ਮਾਮਲੇ 'ਚ ਮੋਗਾ ਰੇਡ ਕਰਨ ਗਈ ਪੁਲਿਸ 'ਤੇ ਤਸਕਰਾਂ ਨੇ ਚਲਾਈ ਗੋਲੀ, ਕਾਂਸਟੇਬਲ ਜ਼ਖਮੀ
ਇਸ ਤੋਂ ਇਲਾਵਾ ਜੇਲ ਦੀ ਕੰਧ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜੇਲ੍ਹ ਦੇ ਅੰਦਰ ਨਸ਼ੀਲੀਆਂ ਗੋਲੀਆਂ ਦਾ ਸੁੱਟਿਆ ਗਿਆ ਪੈਕਟ ਬਰਾਮਦ ਕੀਤਾ ਗਿਆ ,ਜਿਸ 'ਚ 900 ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਤੇ ਇਸ ਦੀ ਜਾਣਕਾਰੀ ਵੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਦੱਸ ਦੇਈਏ ਕੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਹਮੇਸ਼ਾਂ ਚਰਚਾ 'ਚ ਰਹਿੰਦੀ ਹੈ। ਬੀਤੇ ਦਿਨੀਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਸੀ , ਜਿਸ ਵਿੱਚ ਜੇਲ੍ਹ ਦੇ ਬਾਥਰੂਮ ਦੇ ਵਿੱਚ ਕੁਝ ਨੌਜਵਾਨ ਨਸ਼ਾ ਕਰਦੇ ਦਿਖਾਈ ਦੇ ਰਹੇ ਹਨ ਅਤੇ ਜੇਲ੍ਹ ਦੇ ਅੰਦਰ ਹੀ ਕਿਸੇ ਕੈਦੀ ਵੱਲੋਂ ਇਹ ਵੀਡੀਓ ਮੋਬਾਇਲ ਤੇ ਬਣਾ ਕੇ ਵਾਇਰਲ ਕਰ ਦਿੱਤੀ ਹੈ ਪਰ ਸਵਾਲ ਇਹ ਵੀ ਉੱਠਦਾ ਹੈ ਕਿ ਕੈਦੀ ਕੋਲ ਮੋਬਾਈਲ ਫੋਨ ਕਿਵੇਂ ਆਇਆ |
ਇਨ੍ਹਾਂ ਤਸਵੀਰਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਕੈਦੀ ਜੇਲ੍ਹ ਦੀ ਬੈਰਕ ਵਿਚ ਬੈਠ ਕੇ ਨਸ਼ਾ ਕਰ ਰਹੇ ਹਨ। ਇਨ੍ਹਾਂ ਕੈਦੀਆਂ ਦੀ ਵੀਡੀਓ ਵਾਇਰਲ ਹੋ ਗਈ ਹੈ। ਇਨ੍ਹਾਂ ਤਸਵੀਰਾਂ ਪਿੱਛੋਂ ਜੇਲ੍ਹ ਪ੍ਰਬੰਧਾਂ ਉਤੇ ਵੱਡੇ ਸਵਾਲ ਉੱਠ ਰਹੇ ਹਨ। ਜਦੋਂ ਇਸ ਸੰਬੰਧ ਵਿਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਕੋਲੋਂ ਇਸ ਵੀਡੀਓ ਦੇ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕਹਿੰਦੇ ਕਿ ਅਜੇ ਤੱਕ ਉਨ੍ਹਾਂ ਨੇ ਇਹ ਵੀਡੀਓ ਦੇਖੀ ਹੀ ਨਹੀਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।