ਪੰਜਾਬ ਪੁਲਿਸ ਨੇ 4 ਤਸਕਰਾਂ ਨੂੰ ਕੀਤਾ ਕਾਬੂ, ਸਰਹੱਦ ਪਾਰ ਤੋਂ ਲਿਆਂਦੇ ਵਿਦੇਸ਼ੀ ਹਥਿਆਰ ਕੀਤੇ ਬਰਾਮਦ
Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਕੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਰੋਕ ਦਿੱਤਾ ਹੈ।

Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਕੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਨੂੰ ਰੋਕ ਦਿੱਤਾ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਵਿੱਚ ਬਣੇ PX5 9mm, ਆਸਟਰੀਆ ਵਿੱਚ ਬਣੇ Glock 9mm ਅਤੇ .30 ਬੋਰ ਵਰਗੇ ਹਥਿਆਰ ਸ਼ਾਮਲ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਦੇ ਨੇੜੇ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਇਹ ਤਸਕਰ ਸਰਹੱਦੀ ਪਿੰਡਾਂ ਤੋਂ ਕੰਮ ਕਰਦੇ ਹਨ ਅਤੇ ਪੰਜਾਬ ਵਿੱਚ ਸਰਗਰਮ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਹਨ।
In a swift intelligence-led operation, Amritsar Commissionerate Police apprehends 4 persons involved in cross-border arms smuggling and recovers 7 Pistols (including PX5 9mm, Glock 9mm & .30 Bore)
— DGP Punjab Police (@DGPPunjabPolice) August 7, 2025
The arrested accused are in contact with #Pakistan-based smugglers and received… pic.twitter.com/kqCU1xV75x
ਇਸ ਮਾਮਲੇ ਵਿੱਚ ਛੇਹਰਟਾ ਥਾਣਾ ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਅਤੇ ਇਸਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਸਰਹੱਦ ਪਾਰ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















