ਪੜਚੋਲ ਕਰੋ

ਅੰਮ੍ਰਿਤਸਰ 'ਚ ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, 3 ਤਸਕਰ ਇੱਕ ਕੋਲ ਹੈਰੋਇਨ ਅਤੇ ਆਈਸ ਸਣੇ ਗ੍ਰਿਫ਼ਤਾਰ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ 'ਤੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ 'ਤੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ 'ਆਈਸ' (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਇਹ ਆਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ। ਜਾਂਚ 'ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ 'ਚ ਰਹਿ ਰਿਹਾ ਸੀ। ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਿਆ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।

ਕਰਨਦੀਪ ਦੀਆਂ ਗਤੀਵਿਧੀਆਂ ਸ਼ੱਕੀ ਸਨ ਅਤੇ ਉਸ ਦੇ ਨੈੱਟਵਰਕ ਵਿੱਚ ਵਿਦੇਸ਼ੀ ਗੈਂਗਸਟਰ ਵੀ ਸ਼ਾਮਲ ਸਨ। ਪੁਲਿਸ ਅਨੁਸਾਰ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਬਦਨਾਮ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਵੀ ਸੀ। ਜੋ ਅੰਤਰਰਾਸ਼ਟਰੀ ਪੱਧਰ 'ਤੇ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੈ।

ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਤਸਕਰੀ ਵਿੱਚ ਡਰੋਨ ਦੀ ਵਰਤੋਂ ਕੀਤੀ ਗਈ ਹੈ। ਪਾਕਿਸਤਾਨ ਸਥਿਤ ਤਸਕਰ ਡਰੋਨਾਂ ਦੀ ਵਰਤੋਂ ਕਰਕੇ ਸਰਹੱਦ ਪਾਰ ਤੋਂ ਨਸ਼ਿਆਂ ਨੂੰ ਲਿਜਾ ਰਹੇ ਹਨ, ਜੋ ਇੱਕ ਨਵੇਂ ਅਤੇ ਗੰਭੀਰ ਖ਼ਤਰੇ ਦਾ ਸੰਕੇਤ ਹੈ। ਡਰੋਨ ਦੀ ਵਰਤੋਂ ਕਰਕੇ ਨਸ਼ੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪਹੁੰਚਾਏ ਜਾਂਦੇ ਸਨ, ਜਿੱਥੋਂ ਇਹ ਪੂਰੇ ਸੂਬੇ ਵਿੱਚ ਫੈਲਦਾ ਸੀ। ਡਰੋਨ ਰਾਹੀਂ ਤਸਕਰੀ ਦਾ ਇਹ ਤਰੀਕਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ ਬਣ ਗਿਆ ਹੈ।

ਐਨਡੀਪੀਐਸ ਐਕਟ ਤਹਿਤ ਕੇਸ ਦਰਜ

ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਏਅਰਪੋਰਟ ਥਾਣੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਰਨਦੀਪ ਅਤੇ ਨੈਟਵਰਕ ਦੇ ਹੋਰ ਮੈਂਬਰਾਂ ਦੇ ਪਿਛਲੇ ਸੰਪਰਕਾਂ ਅਤੇ ਤਸਕਰੀ ਦੇ ਹੋਰ ਰੂਟਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਨੈੱਟਵਰਕ ਦੇ ਅਤੀਤ ਅਤੇ ਭਵਿੱਖ ਦੇ ਸੰਭਾਵੀ ਸਬੰਧਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੇ ਸੰਕਟ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget