Amritsar News : ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਸ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਉਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਅਦਾਲਤ ਨੇ ਉਸ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦੇ ਦਿੱਤਾ ਹੈ। 


 

ਓਮ ਪ੍ਰਕਾਸ਼ ਸੋਨੀ (Om Parkash Soni) ਨੂੰ ਫੋਰਟਿਸ ਹਸਪਤਾਲ ਤੋਂ ਸਿੱਧਾ ਅਦਾਲਤ ਵਿੱਚ ਲਿਆਂਦਾ ਗਿਆ। ਉਹ ਵ੍ਹੀਲ ਚੇਅਰ ਦੀ ਮਦਦ ਨਾਲ ਅਦਾਲਤ ਪਹੁੰਚਿਆ। ਇਸ ਦੌਰਾਨ ਸੋਨੀ ਦੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

 

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਐਤਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਹਨ। 
 

1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ, ਕੁੱਲ ਆਮਦਨ 4,52,18,771 ਰੁਪਏ ਸੀ, ਜਦੋਂ ਕਿ ਉਸ ਦੀ ਤਰਫੋਂ ਖਰਚਾ 12,48,42,692 ਰੁਪਏ ਸੀ। ਸੋਨੀ ਦੁਆਰਾ ਕੀਤਾ ਗਿਆ ਇਹ ਖਰਚਾ 7,96,23,921 ਰੁਪਏ ਯਾਨੀ ਉਸਦੀ ਆਮਦਨ ਤੋਂ 176.08 ਫੀਸਦੀ ਵੱਧ ਹੈ। ਵਿਜੀਲੈਂਸ ਬਿਊਰੋ ਪਿਛਲੇ ਛੇ ਮਹੀਨਿਆਂ ਤੋਂ ਉਸ ਦੀਆਂ ਜਾਇਦਾਦਾਂ ਦੀ ਜਾਂਚ ਵਿੱਚ ਜੁਟੀ ਹੋਈ ਸੀ।

 





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ