Punjab News : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਨੇ ਵੀਡੀਓ ਕਾਨਫਰੰਸ ਰਾਹੀਂ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿੱਥੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਓਪੀ ਸੋਨੀ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ 20 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਓਪੀ ਸੋਨੀ ਦਾ ਵਕੀਲ ਅਦਾਲਤ ਪਹੁੰਚਿਆ ਸੀ। 


ਦੱਸ ਦੇਈਏ ਕਿ ਵਿਜੀਲੈਂਸ ਨੇ ਐਤਵਾਰ ਨੂੰ ਓਪੀ ਸੋਨੀ ਨੂੰ (Om Prakash Soni) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 2 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਸੀ ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।


 


ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਓਪੀ ਸੋਨੀ ਖਿਲਾਫ਼ 10 ਕਰੋੜ 63 ਲੱਖ ਰੁਪਏ ਦੀ ਜਾਇਦਾਦ ਨੂੰ ਲੈ ਕੇ ਕਾਰਵਾਈ ਕੀਤੀ ਸੀ। ਵਿਜੀਲੈਂਸ ਮੁਤਾਬਕ ਸੋਨੀ ਨੇ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ 27 ਦਸੰਬਰ 2017 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਸੋਨੀ ਨੇ ਆਪਣੇ ਨਾਮ, ਆਪਣੀ ਪਤਨੀ ਅਤੇ ਪੁੱਤਰ ਦੇ ਨਾਮ 'ਤੇ 10 ਕਰੋੜ 63 ਲੱਖ ਦੀ ਜ਼ਮੀਨ ਬਣਾਈ ਹੈ। ਜਿਸ ਦਾ ਹਿਸਾਬ ਓਪੀ ਸੋਨੀ ਵਿਜੀਲੈਂਸ ਨੂੰ ਨਹੀਂ ਦੇ ਸਕੇ ਕਿ ਉਹਨਾਂ ਦੀ ਆਮਦਨ ਦਾ ਸਰੋਤ ਕੀ ਸੀ।

 

ਉਹ ਆਪਣੇ ਬੇਟੇ ਅਤੇ ਪਤਨੀ ਦੇ ਨਾਂ 'ਤੇ ਜਾਇਦਾਦਾਂ ਖਰੀਦਦਾ ਰਿਹਾ ਅਤੇ ਕੰਪਨੀਆਂ 'ਚ ਨਿਵੇਸ਼ ਕਰਦਾ ਰਿਹਾ ਪਰ ਉਸ ਨੇ ਆਪਣੇ ਇਨਕਮ ਟੈਕਸ ਰਿਟਰਨ 'ਚ  ਇਸ ਪੈਸੇ ਦਾ ਜ਼ਿਕਰ ਤੱਕ ਨਹੀਂ ਕੀਤਾ। ਇਸ ਪਾੜ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਵਿਜੀਲੈਂਸ ਨੇ ਜਾਂਚ ਦਾ ਘੇਰਾ ਵਧਾ ਦਿੱਤਾ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ