Amritsar News : ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। 


 

ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ।

 

ਇਹ ਵੀ ਪੜ੍ਹੋ : Sidhu Moose Wala : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ , ਪਿੰਡ ਮੂਸਾ ਦੇ ਸਕੂਲ 'ਚ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। 

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।