ਜ਼ਹਿਰੀਲੀ ਸ਼ਰਾਬ ਦਾ ਮਾਮਲਾ, ਆਮ ਆਦਮੀ ਪਾਰਟੀ ਦਾ ਕਰੀਬੀ ਹੈ ਸ਼ਰਾਬ ਦਾ ਠੇਕੇਦਾਰ, ਬਚਾਉਣ ਲਈ ਹਰ ਹੀਲਾ ਵਰਤ ਰਹੀ ਸਰਕਾਰ- ਮਜੀਠੀਆ
ਹਲਕੇ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ , ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ।
Amritsar hooch tragedy: ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਪਰ ਇਸ ਮੌਕੇ ਮਜੀਠੀਆ ਨੇ ਸਰਕਾਰ ਉੱਤੇ ਗੰਭੀਰ ਇਲਜ਼ਾਮ ਲਾਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਹਲਕੇ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ , ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ।
👉 ਹਲਕੇ ਮਜੀਠਾ ਦੇ ਪਿੰਡ ਭੰਗਾਲੀ ਕਲਾਂ, ਮਰੜੀ ਕਲਾਂ , ਥਰੀਏਵਾਲ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ।
— Bikram Singh Majithia (@bsmajithia) May 13, 2025
👉ਕਈਆਂ ਦੀ ਸ਼ਰਾਬ ਪੀਣ ਨਾਲ ਹਾਲਤ ਬੇਹੱਦ ਗੰਭੀਰ ਹੈ।
👉 ਹੈਰਾਨੀ ਦੀ ਗੱਲ ਇਹ ਹੈ ਕਿ ਕਈਆਂ ਮ੍ਰਿਤਕਾਂ ਦਾ ਪੋਸਟਮਾਟਮ ਵੀ ਨਹੀਂ ਕਰਵਾਇਆ ਗਿਆ।
👉 ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਕਰੀਬੀ ਹੈ ਉਸ ਨੂੰ… pic.twitter.com/KlNvsUZZHn
ਮਜੀਠੀਆ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਈਆਂ ਮ੍ਰਿਤਕਾਂ ਦਾ ਪੋਸਟਮਾਟਮ ਵੀ ਨਹੀਂ ਕਰਵਾਇਆ ਗਿਆ। ਸ਼ਰਾਬ ਦਾ ਠੇਕੇਦਾਰ ਆਮ ਆਦਮੀ ਪਾਰਟੀ ਦਾ ਕਰੀਬੀ ਹੈ ਉਸ ਨੂੰ ਬਚਾਉਣ ਲਈ ਸਰਕਾਰ ਹਰ ਹੀਲਾ ਵਰਤ ਰਹੀ ਹੈ। ਜ਼ਹਿਰੀਲੀ ਸ਼ਰਾਬ ਵੇਚਣ ਵਾਲਾ ਮਾਫੀਆ ਸ਼ਰ੍ਹੇਆਮ ਸ਼ਰਾਬ ਵੇਚ ਰਿਹਾ ਹੈ ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਮਿਲੀ ਭੁਗਤ ਨਾਲ ਧੰਦਾ ਜਾਰੀ ਹੈ। ਮੁੱਖ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀ ਕਿਹਾ ?
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ 'ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।






















