ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਰੋਸ ਫੈਲਾ ਦਿੱਤਾ ਹੈ। ਥਾਣਾ ਡੀ ਡਿਵੀਜ਼ਨ ਦੇ ਅਧੀਨ ਆਉਣ ਵਾਲੇ ਗੇਟ ਖਜ਼ਾਨਾ ਇਲਾਕੇ ਵਿੱਚ 60 ਸਾਲਾ ਇੱਕ ਗੁਆਂਢੀ ਉੱਤੇ 10 ਸਾਲ ਦੇ ਮਾਸੂਮ ਬੱਚੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਆਰੋਪ ਲਗੇ ਹਨ। ਪੀੜਤ ਪਰਿਵਾਰ ਨੇ ਦੋਸ਼ੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਤੇ ਇਨਸਾਫ ਦੀ ਮੰਗ ਕੀਤੀ ਹੈ।

Continues below advertisement

ਇਕੱਲਾ ਦੇਖ ਰੇਪ ਕਰਨ ਦੀ ਕੀਤੀ ਕੋਸ਼ਿਸ਼

ਜਾਣਕਾਰੀ ਮੁਤਾਬਕ, ਪੀੜਤ ਬੱਚਾ ਪਤੰਗ ਚੁੱਕਣ ਲਈ ਆਪਣੇ ਹੀ ਮੁਹੱਲੇ ਵਿੱਚ ਰਹਿਣ ਵਾਲੇ ਗੁਆਂਢੀ ਤਿਲਕ ਰਾਜ ਦੇ ਘਰ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਉਸ ਸਮੇਂ ਘਰ ਵਿੱਚ ਇਕੱਲਾ ਸੀ। ਇਸ ਦੌਰਾਨ ਉਸਨੇ ਮਾਸੂਮ ਬੱਚੇ ਨੂੰ ਜ਼ਬਰਦਸਤ ਪਕੜਿਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਅਚਾਨਕ ਹੋਈ ਇਸ ਘਟਨਾ ਤੋਂ ਬੱਚਾ ਡਰ ਗਿਆ, ਪਰ ਉਸਨੇ ਹਿੰਮਤ ਦਿਖਾਈ ਅਤੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਾ ਕੇ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

Continues below advertisement

ਉਸ ਸਮੇਂ ਦੋਸ਼ੀ ਤਿਲਕ ਰਾਜ ਘਰ ‘ਚ ਇਕੱਲਾ ਸੀ ਅਤੇ ਉਸ ਨੇ ਬੱਚੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਬੱਚਾ ਕਿਸੇ ਤਰ੍ਹਾਂ ਬਚ ਕੇ ਭੱਜ ਗਿਆ ਅਤੇ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਦੋਸ਼ੀ ਤਿਲਕ ਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਬੱਚਾ ਅਤੇ ਉਸਦੇ ਮਾਪੇ ਗਹਿਰੇ ਸਦਮੇ ਵਿੱਚ ਹਨ।

ਬੱਚੇ ਦੇ ਪਿਤਾ ਨੇ ਦੱਸਿਆ ਕਿ ਦੋਸ਼ੀ ਪਹਿਲਾਂ ਵੀ ਉਹਨਾਂ ਦੇ ਬੱਚੇ ਨੂੰ ਕਈ ਵਾਰੀ ਡਰਾਉਂਦਾ ਤੇ ਧਮਕਾਉਂਦਾ ਰਿਹਾ ਹੈ। ਦੋਸ਼ੀ ਦਾ ਪੁੱਤ ਫੌਜ ਵਿੱਚ ਹੈ, ਜਦਕਿ ਉਸਦੀ ਧੀ ਆਸਟ੍ਰੇਲੀਆ ਵਿੱਚ ਰਹਿੰਦੀ ਹੈ। ਦੋਸ਼ੀ ਘਰ ਵਿੱਚ ਇਕੱਲਾ ਰਹਿੰਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘੇ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।