Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ
Punjab News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਨਾਜਾਇ

Punjab News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਸੰਪਰਕ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਬੈਠੇ ਤਸਕਰਾਂ ਤੋਂ ਨਾਜਾਇਜ਼ ਹਥਿਆਰ ਹਾਸਲ ਕਰਕੇ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਂਦੇ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਕੈਂਟੋਨਮੈਂਟ, ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ FIR ਦਰਜ ਕੀਤੀਆਂ ਹਨ। ਹੁਣ ਪੁਲਿਸ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
ਪੁਲਿਸ ਮੁਤਾਬਕ ਨਾਜਾਇਜ਼ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧ (Organized Crime) ਨਾਲ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਟ੍ਰੈਂਡਿੰਗ ਟੌਪਿਕ





















