ਪੁਲਿਸ ਨੇ ਦਿਖਾਈ ਫੁਰਤੀ..! ਦੀਪਿਕਾ ਲੁਥਰਾ ਨੂੰ ਦਿੱਤੀ ਪੁਲਿਸ ਸੁਰੱਖਿਆ, ਘਰ ਦੇ ਬਾਹਰ ਹਰ ਵੇਲੇ ਰਹਿਣਗੇ ਪੁਲਿਸ ਮੁਲਾਜ਼ਮ, ਜਾਨੋਂ ਮਾਰਨ ਦੀ ਮਿਲੀ ਸੀ ਧਮਕੀ
ਅੰਮ੍ਰਿਤਪਾਲ ਮਹਿਰੋਂ ਨੇ ਦੋਹਰੇ ਅਰਥਾਂ(double meaning) ਵਾਲੀ ਸਮੱਗਰੀ ਕਾਰਨ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਉਸਨੂੰ ਇੱਕ ਧਮਕੀ ਭਰਿਆ ਈ-ਮੇਲ ਵੀ ਭੇਜਿਆ ਗਿਆ ਹੈ।

ਸੋਸ਼ਲ ਮੀਡੀਆ ਉੱਤੇ ਵੀਡੀਓ ਪਾਕੇ ਮਸ਼ਹੂਰ ਹੋਈ ਦੀਪਿਕਾ ਲੁਥਰਾ ਨੂੰ ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਪ੍ਰਦਾਨ ਕੀਤੀ ਹੈ। ਪੁਲਿਸ ਨੇ ਉਸਦੀ ਸੁਰੱਖਿਆ ਲਈ ਦੋ ਬੰਦੂਕਧਾਰੀ ਦਿੱਤੇ ਹਨ। ਪੁਲਿਸ ਕਰਮਚਾਰੀ ਉਸਦੇ ਘਰ ਦੇ ਬਾਹਰ 24 ਘੰਟੇ ਤਾਇਨਾਤ ਰਹਿਣਗੇ। ਧਮਕੀ ਤੋਂ ਬਾਅਦ, ਦੀਪਿਕਾ ਨੇ ਪੁਲਿਸ ਅਧਿਕਾਰੀਆਂ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।
ਦਰਅਸਲ, ਅੰਮ੍ਰਿਤਪਾਲ ਮਹਿਰੋਂ ਨੇ ਦੋਹਰੇ ਅਰਥਾਂ(double meaning) ਵਾਲੀ ਸਮੱਗਰੀ ਕਾਰਨ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਉਸਨੂੰ ਇੱਕ ਧਮਕੀ ਭਰਿਆ ਈ-ਮੇਲ ਵੀ ਭੇਜਿਆ ਗਿਆ ਹੈ। ਦੀਪਿਕਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਾਈਬਰ ਸੈੱਲ ਪੁਲਿਸ ਸਟੇਸ਼ਨ ਵਿੱਚ ਅੰਮ੍ਰਿਤਪਾਲ ਵਿਰੁੱਧ ਕੇਸ ਦਰਜ ਕੀਤਾ ਹੈ।
ਅੰਮ੍ਰਿਤਪਾਲ ਉੱਤੇ ਦੋਸ਼ ਹੈ ਕਿ ਉਸ ਨੇ ਪਹਿਲਾਂ ਹੀ ਲੁਧਿਆਣਾ ਦੀ ਪ੍ਰਭਾਵਕ ਕੰਚਨ ਉਰਫ਼ ਕਮਲ ਕੌਰ ਨੂੰ ਬਠਿੰਡਾ ਵਿੱਚ ਮਾਰ ਦਿੱਤਾ ਸੀ ਤੇ ਉਸਦੀ ਲਾਸ਼ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਉਸਦੀ ਕਾਰ ਵਿੱਚ ਛੱਡ ਦਿੱਤਾ ਸੀ ਜਿਸ ਤੋਂ ਬਾਅਦ ਦੋਸ਼ੀ ਅੰਮ੍ਰਿਤਪਾਲ ਯੂਏਈ ਭੱਜ ਗਿਆ ਹੈ।
ਪੁਲਿਸ ਉਸਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਰਹੀ ਹੈ। ਅੰਮ੍ਰਿਤਪਾਲ ਨੇ ਆਪਣੀ ਵੀਡੀਓ ਵਿੱਚ ਦੀਪਿਕਾ ਲੁਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸਨੇ ਕਿਹਾ ਸੀ ਕਿ ਪਾਰਕਿੰਗ ਸਿਰਫ ਬਠਿੰਡਾ ਵਿੱਚ ਹੀ ਨਹੀਂ ਬਲਕਿ ਹਰ ਸ਼ਹਿਰ ਵਿੱਚ ਹੈ।
ਦੂਜੇ ਪਾਸੇ, ਦੀਪਿਕਾ ਲੁਥਰਾ ਦਾ ਕਹਿਣਾ ਹੈ ਕਿ ਉਹ ਪਹਿਲਾਂ ਦੋਹਰੇ ਅਰਥ ਵਾਲੀ ਸਮੱਗਰੀ ਬਣਾਉਂਦੀ ਸੀ ਪਰ ਜਦੋਂ ਅੰਮ੍ਰਿਤਪਾਲ ਸਿੰਘ ਮੇਹਰੋਂ ਨੇ ਉਸਨੂੰ ਚੇਤਾਵਨੀ ਦਿੱਤੀ ਤਾਂ ਉਸਨੇ ਉਸ ਤੋਂ ਮੁਆਫੀ ਵੀ ਮੰਗੀ। ਪਰ ਹੁਣ ਉਹ ਉਸਨੂੰ ਦੁਬਾਰਾ ਨਿਸ਼ਾਨਾ ਬਣਾ ਰਿਹਾ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦੀਪਿਕਾ ਲੁਥਰਾ ਨੂੰ ਸਖ਼ਤ ਚੇਤਾਵਨੀ ਦਿੱਤੀ। ਮਹਿਰੋਂ ਨੇ ਕਿਹਾ ਕਿ ਦੀਪਿਕਾ ਨੂੰ ਅਸ਼ਲੀਲ ਸਮੱਗਰੀ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਸਦਾ ਪੰਜਾਬ ਦੇ ਬੱਚਿਆਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਪਾਰਕਿੰਗ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਹਰ ਸ਼ਹਿਰ ਵਿੱਚ ਹੈ ਅਤੇ ਇਹ ਜ਼ਰੂਰੀ ਨਹੀਂ ਹੈ ਕਿ ਲਾਸ਼ਾਂ ਮਿਲਣ।
ਤੁਹਾਨੂੰ ਦੱਸ ਦੇਈਏ ਕਿ ਕਮਲ ਕੌਰ ਭਾਬੀ ਦੀ ਲਾਸ਼, ਜਿਸ ਦੇ ਕਤਲ ਦਾ ਮਹਿਰੋਂ 'ਤੇ ਦੋਸ਼ ਹੈ, ਬਠਿੰਡਾ ਹਸਪਤਾਲ ਦੀ ਪਾਰਕਿੰਗ ਵਿੱਚ ਮਿਲੀ ਸੀ। ਮਹਿਰੋਂ ਨੇ ਇਹ ਵੀ ਕਿਹਾ ਕਿ ਦੀਪਿਕਾ ਨੇ ਪਹਿਲਾਂ ਮੁਆਫੀ ਮੰਗੀ ਹੈ ਪਰ, ਉਸਨੇ ਫਿਰ ਤੋਂ ਸੋਸ਼ਲ ਮੀਡੀਆ 'ਤੇ ਅਸ਼ਲੀਲ ਪੋਸਟਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਲਈ ਅਸੀਂ ਉਸਨੂੰ ਦੁਬਾਰਾ ਚੇਤਾਵਨੀ ਦਿੱਤੀ ਹੈ।






















