Amritsar News: ਸ੍ਰੀ ਹਰਿਮੰਦਰ ਸਾਹਬਿ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਤੇ ਸਾਫ਼-ਸਫਾਈ ਨੂੰ ਲੈ ਕੇ ਸ੍ਰੀ ਦਰਬਾਰ ਸਾਹਬਿ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਤੇ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੈਨੇਜਰ ਵੱਲੋਂ ਦੋਵਾਂ ਨੂੰ ਪੱਤਰ ਭੇਜਿਆ ਗਿਆ ਹੈ। 


ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਇੱਥੇ ਸ਼ਰਧਾ ਸਹਿਤ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਯਾਤਰੂ ਇੱਥੇ ਇਤਿਹਾਸਕ ਅਸਥਾਨਾਂ ਦੀ ਯਾਤਰਾ ਵੀ ਕਰਦੇ ਹਨ। 


ਹੋਰ ਪੜ੍ਹੋ : Putin In BRICS Summit: ਕੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਗ੍ਰਿਫਤਾਰ ਕਰ ਸਕਦਾ ਦੱਖਣੀ ਅਫਰੀਕਾ?


ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਬਿ ਨੂੰ ਆਉਂਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਾਜ਼ਾਰ ਕਹੀਆਂ ਵਾਲਾ, ਮਾਹਣਾ ਸਿੰਘ ਰੋਡ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ। ਰਸਤੇ ਵਿੱਚ ਗੰਦਗੀ ਕਾਰਨ ਜਿੱਥੇ ਬਦਬੂ ਆਉਂਦੀ ਹੈ, ਉੱਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। 


ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਾਜ਼ਾਰਾਂ ਵਿਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ, ਪਰ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ।


ਹੋਰ ਪੜ੍ਹੋ : ਸਿੰਗਾਪੁਰ ਜਾਣਗੇ 72 ਪ੍ਰਿੰਸੀਪਲ, ਸਰਕਾਰ ਨੇ ਲਿਸਟ ਕੀਤੀ ਤਿਆਰ: ਦੇਖੋ ਕਿਹੜੇ-ਕਿਹੜੇ ਪ੍ਰਿੰਸੀਪਲ ਨੂੰ ਕੀਤਾ ਸ਼ਾਮਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।