Amritsar News: ਅੰਮ੍ਰਿਤਸਰ ਦੇ ਵਿਕਾਸ ਲਈ ਖਰਚੇ ਜਾਣਗੇ ਕਰੋੜਾਂ ਰੁਪਏ, ਵਾਰਡਾਂ ਦੀਆਂ ਸੜਕਾਂ ਤੇ ਗਲੀਆਂ ਹੋਣਗੀਆਂ ਚੌੜੀਆਂ
Amritsar News : ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।
Amritsar News : ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ (Amritsar ) ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਨਗਰ ਨਿਗਮ (Municipal Corporation)ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ ਹੈ ,ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ।
ਇਸ ਮੀਟਿੰਗ ਵਿੱਚ ਸਿਵਲ ਤੇ ਓਐਂਡਐਮ ਵਿਭਾਗਾਂ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ ਜਿਨ੍ਹਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੀਆਂ ਸੜਕਾਂ ਤੇ ਗਲੀਆਂ ਨੂੰ ਚੌੜਾ ਕਰਕੇ ਉਨ੍ਹਾਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਸੜਕਾਂ ਦੇ ਕਿਨਾਰਿਆਂ ’ਤੇ ਫੁੱਟਪਾਥ ਦਾ ਨਿਰਮਾਣ, ਸੀਵਰੇਜ ਦੀ ਸਫਾਈ ਲਈ ਸੁਪਰ ਸੱਕਰ ਮਸ਼ੀਨ ਤੇ ਮੈਨਟੀਨੈਂਸ ਆਦਿ ਦੇ ਕੰਮ ਸ਼ਾਮਲ ਹਨ।
ਇਹ ਵੀ ਪੜ੍ਹੋ : Punjab News : CM ਭਗਵੰਤ ਮਾਨ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ , ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ‘ਚ ਕੀਤਾ ਵਾਧਾ
ਮੇਅਰ ਕਰਮਜੀਤ ਸਿੰਘ ਨੇ ਰਿੰਟੂ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਵਿਕਾਸ ਦੇ ਕੰਮ ਹਰ ਕੌਂਸਲਰ ਦੀ ਜਾਣਕਾਰੀ ਹੇਠ ਉਲੀਕੇ ਜਾਣ ਤੇ ਉਨ੍ਹਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
ਦੱਸ ਦੇਈਏ ਕਿ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਨਿਗਰਾਨ ਇੰਜੀ. ਸਤਿੰਦਰ ਕੁਮਾਰ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾ.ਕਾ. ਇੰਜ. ਭਲਿੰਦਰ ਸਿੰਘ, ਮਨਜੀਤ ਸਿੰਘ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਧਿਕਾਰੀ ਵੀ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।