Amritsar Municipal Council: ਅੰਮ੍ਰਿਤਸਰ 'ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 'ਚ ਪਾਰਟੀ ਵਰਕਰਾਂ ਦੀ ਆਪਸ 'ਚ ਝੜਪ ਹੋ ਗਈ, ਜਿਸ ਕਰਕੇ ਮਾਹੌਲ ਤਣਾਅਪੁਰਨ ਹੋ ਗਿਆ ਹੈ।
ਉੱਥੇ ਹੀ ਮੌਕੇ 'ਤੇ ਮੌਜੂਦ ਪੁਲਿਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਰੁਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।