ਪੜਚੋਲ ਕਰੋ

Amritsar 'ਚ ਪਿਓ ਅਤੇ ਸੌਤੇਲੀ ਮਾਂ ਨੇ ਪੁੱਤਰ ਦਾ ਕੀਤਾ ਕਤਲ ,ਨਹਿਰ 'ਚ ਸੁੱਟੀ ਲਾਸ਼, ਖੂਨ ਦੇ ਨਿਸ਼ਾਨ ਮਿਟਾਉਣ ਲਈ ਕੰਧਾਂ 'ਤੇ ਕੀਤਾ ਪੇਂਟ

Amritsar Murder News : ਅੰਮ੍ਰਿਤਸਰ ਦੇ ਮਜੀਠਾ 'ਚ ਜਾਇਦਾਦ ਵਿਵਾਦ ਕਾਰਨ ਇੱਕ ਨੌਜਵਾਨ ਦਾ ਉਸਦੇ ਪਿਓ, ਸੌਤੇਲੀ ਮਾਂ ਅਤੇ ਸੌਤੇਲੇ ਭਰਾਵਾਂ ਨੇ ਕਤਲ ਕਰ ਦਿੱਤਾ। ਵਾਰਦਾਤ ਦੌਰਾਨ ਮ੍ਰਿਤਕ ਦੀ ਪਤਨੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ

Amritsar Murder News : ਅੰਮ੍ਰਿਤਸਰ ਦੇ ਮਜੀਠਾ 'ਚ ਜਾਇਦਾਦ ਵਿਵਾਦ ਕਾਰਨ ਇੱਕ ਨੌਜਵਾਨ ਦਾ ਉਸਦੇ ਪਿਓ, ਸੌਤੇਲੀ ਮਾਂ ਅਤੇ ਸੌਤੇਲੇ ਭਰਾਵਾਂ ਨੇ ਕਤਲ ਕਰ ਦਿੱਤਾ। ਵਾਰਦਾਤ ਦੌਰਾਨ ਮ੍ਰਿਤਕ ਦੀ ਪਤਨੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਉਹ ਉਸਨੂੰ ਬਚਾ ਨਾ ਸਕੀ। ਕਤਲ ਤੋਂ ਬਾਅਦ ਆਰੋਪੀਆਂ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਘਰ ਵਿੱਚ ਮੌਜੂਦ ਖੂਨ ਦੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ।

ਮ੍ਰਿਤਕ ਦੀ ਪਛਾਣ 26 ਸਾਲਾ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਰੋਪੀ ਪਿਤਾ ਮਲਕੀਤ ਸਿੰਘ ਅਤੇ ਉਸਦੀ ਦੂਜੀ ਪਤਨੀ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੋਵੇਂ ਸੌਤੇਲੇ ਪੁੱਤਰ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਹਾਲੇ ਫਰਾਰ ਹਨ ਅਤੇ ਉਨ੍ਹਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਮਕਾਨ ਨੂੰ ਲੈ ਕੇ ਸ਼ੁਰੂ ਹੋਇਆ ਸੀ ਵਿਵਾਦ

ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਐਤਵਾਰ ਰਾਤ ਮਕਾਨ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਸੀ। ਇਸ ਦੌਰਾਨ ਸਹੁਰੇ, ਸੌਤੇਲੀ ਸੱਸ ਅਤੇ ਦੋਵੇਂ ਦੇਵਰਾਂ ਨੇ ਆਕਾਸ਼ਦੀਪ 'ਤੇ ਦਾਤਰ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜਦੋਂ ਕਿਰਨਦੀਪ ਵਿਚਕਾਰ ਪੈਣ ਲਈ ਪਹੁੰਚੀ ਤਾਂ ਉਸਨੂੰ ਕਮਰੇ ਵਿੱਚ ਬੰਦ ਕਰਕੇ ਬਾਹਰੋਂ ਤਾਲਾ ਲਗਾ ਦਿੱਤਾ ਗਿਆ। ਕਮਰੇ ਵਿੱਚ ਕੈਦ ਕਿਰਨਦੀਪ ਸਾਰੀ ਰਾਤ ਆਪਣੇ ਪਤੀ ਦੀਆਂ ਚੀਖਾਂ ਸੁਣਦੀ ਰਹੀ।

ਕੰਧਾਂ, ਫਰਸ਼ ਅਤੇ ਛੱਤ 'ਤੇ ਖੂਨ ਦੇ ਛਿੱਟੇ

ਦੇਰ ਰਾਤ ਅਚਾਨਕ ਆਵਾਜ਼ਾਂ ਬੰਦ ਹੋ ਗਈਆਂ। ਆਰੋਪੀਆਂ ਨੇ ਉਸਨੂੰ ਦੱਸਿਆ ਕਿ ਆਕਾਸ਼ਦੀਪ ਨੂੰ ਹਸਪਤਾਲ ਲੈ ਜਾਇਆ ਗਿਆ ਹੈ। ਇਸ ਤੋਂ ਬਾਅਦ ਉਸਦੀ ਸੱਸ ਉਸਨੂੰ ਮਾਮੇ ਦੇ ਘਰ ਲੈ ਗਈ। ਸੋਮਵਾਰ ਸਵੇਰੇ ਜਦੋਂ ਉਹ ਘਰ ਵਾਪਸ ਆਈ ਤਾਂ ਮੰਜ਼ਰ ਦੇਖ ਕੇ ਹੈਰਾਨ ਰਹਿ ਗਈ। ਕੰਧਾਂ, ਫਰਸ਼ ਅਤੇ ਛੱਤ 'ਤੇ ਖੂਨ ਦੇ ਛਿੱਟੇ ਸਨ। ਆਰੋਪੀ ਕੰਧਾਂ 'ਤੇ ਸੀਮੈਂਟ-ਪੇਂਟ ਕਰਕੇ ਅਤੇ ਫਰਸ਼ ਧੋ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ, ਜਿਸਨੂੰ ਪਿੰਡ ਵਿੱਚੋਂ ਕਿਸੇ ਨੇ ਸੂਚਨਾ ਦਿੱਤੀ ਸੀ।

ਲਾਸ਼ ਨੂੰ ਭੋਮਾ ਪਿੰਡ ਨੇੜੇ ਨਹਿਰ ਵਿੱਚ ਸੁੱਟਿਆ

ਪੁਲਿਸ ਪੁੱਛਗਿੱਛ ਦੌਰਾਨ ਆਰੋਪੀਆਂ ਨੇ ਕਥਿਤ ਤੌਰ 'ਤੇ ਮੰਨਿਆ ਕਿ ਕਤਲ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਭੋਮਾ ਪਿੰਡ ਨੇੜੇ ਨਹਿਰ ਵਿੱਚ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਨਹਿਰ ਵਿੱਚ ਲਾਸ਼ ਦੀ ਭਾਲ ਕਰ ਰਹੀਆਂ ਹਨ।

ਆਕਾਸ਼ਦੀਪ ਜ਼ਮਾਨਤ 'ਤੇ ਜੇਲ੍ਹ ਤੋਂ ਘਰ ਆਇਆ ਸੀ

ਡੀਐਸਪੀ ਨੇ ਦੱਸਿਆ ਕਿ ਆਕਾਸ਼ਦੀਪ 3 ਜੁਲਾਈ ਨੂੰ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਘਰ ਵਾਪਸ ਆਇਆ ਸੀ। ਪੁਲਿਸ ਨੇ ਮਾਮਲੇ ਵਿੱਚ ਕਤਲ, ਸਬੂਤ ਮਿਟਾਉਣ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Embed widget